06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸੀ.ਡੀ.ਐਸ. ਵਿਚ ਪੂਰੇ ਦੇਸ਼ 'ਚ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਜਸਨੂਰ ਸਿੰਘ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 16-04-2026
ਪਠਾਨਕੋਟ, 15 ਅਪ੍ਰੈਲ (ਸੰਧੂ)- ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਪਠਾਨਕੋਟ ਦੇ ਸੁਤੰਤਰਤਾ ਸੈਨਾਨੀ ਜਥੇਦਾਰ ਕੇਸਰ ਸਿੰਘ ਮਾਰਗ ਨਿਵਾਸੀ ਦਵਿੰਦਰ ਸਿੰਘ ਸੈਣੀ ਦੇ ਸਪੁੱਤਰ ਜਸਨੂਰ ਸਿੰਘ ਨੂੰ ਸੀ.ਡੀ.ਐਸ ਵਿਚ ਪੂਰੇ ਦੇਸ਼ ਵਿਚ ਪਹਿਲਾ ਸਥਾਨ ਹਾਸਲ ਕਰਨ 'ਤੇ ਸਿਰੋਪਾਉ ਤੇ ਕਿਰਪਾਨ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦੇ ਹੋਏ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੇ ਕਿਹਾ ਕਿ ਜਸਨੂਰ ਸਿੰਘ ਨੇ ਪੂਰੇ ਪਠਾਨਕੋਟ ਦਾ ਨਹੀਂ, ਸਗੋਂ ਪੂਰੇ ਪੰਜਾਬ ਦਾ ਨਾਮ ਦੇਸ਼ ਭਰ 'ਚ ਰੌਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਜਸਨੂਰ ਸਿੰਘ ਬਾਕੀ ਬੱਚਿਆਂ ਲਈ ਵੀ ਪ੍ਰੇਰਨਾ ਸਰੋਤ ਹੈ | ਇਸ ਮੌਕੇ ਪ੍ਰਧਾਨ ਸੁਰਿੰਦਰ ਸਿੰਘ, ਜੋਗਿੰਦਰ ਸਿੰਘ ਪੰਧੇਰ, ਤੇਜਵਿੰਦਰ ਸਿੰਘ ਖੁਰਾਨਾ, ਹਰਨਾਮ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਵਲੋਂ ਪਿੰਡ ਨੰਗਲ ਤੋਂ ਕੰਦਰੋੜੀ ਰੋਡ ਦੇ ਨਿਰਮਾਣ ਕਾਰਜ ਦਾ ਉਦਘਾਟਨ ਅਗਲੀ ਖ਼ਬਰ ਬਾਬਾ ਪੰਚ ਪੀਰ ਦਰਗਾਹ ਕੋਠੀ ਪ੍ਰੇਮ ਸਿੰਘ ਵਿਖੇ ਵਿਸਾਖੀ ਮੇਲਾ ਲਗਾਇਆ
Ad Position 24