ਪਠਾਨਕੋਟ, 15 ਅਪ੍ਰੈਲ (ਸੁਮਿਤ)- ਪਿੰਡ ਨੰਗਲ ਤੋਂ ਕੰਦਰੋੜੀ ਰੋਡ ਦੇ ਨਿਰਮਾਣ ਕਾਰਜ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਵਿਭੂਤੀ ਸ਼ਰਮਾ ਵਲੋਂ ਕੀਤਾ ਗਿਆ | ਇਸ ਪ੍ਰੋਜੈਕਟ ਦੀ ਅਨੁਮਾਨਿਤ ਲਾਗਤ ਲਗਪਗ 50 ਲੱਖ ਰੁਪਏ ਦੱਸੀ ਜਾ ਰਹੀ ਹੈ | ਉਦਘਾਟਨ ਸਮਾਗਮ ਦੌਰਾਨ ਵਿਭੂਤੀ ਸ਼ਰਮਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ, ਜਿਸ ਦਾ ਇਹ ਪ੍ਰੋਜੈਕਟ ਇਕ ਵਧੀਆ ਉਦਾਹਰਨ ਹੈ | ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਬਣਨ ਨਾਲ ਨੰਗਲ ਤੇ ਕੰਦਰੋੜੀ ਵਿਚਕਾਰ ਸੰਪਰਕ ਬਿਹਤਰ ਹੋਵੇਗਾ ਜਿਸ ਨਾਲ ਵਪਾਰ ਅਤੇ ਰੋਜ਼ਾਨਾ ਆਵਾਜਾਈ 'ਚ ਆਸਾਨੀ ਆਵੇਗੀ | ਸਥਾਨਕ ਵਸਨੀਕਾਂ ਨੇ ਵੀ ਇਸ ਪਹਿਲ ਦਾ ਸਵਾਗਤ ਕਰਦੇ ਹੋਏ ਸਰਕਾਰ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ |