06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਵਾਰਡ ਨੰਬਰ 39 'ਚ ਵੱਖ-ਵੱਖ ਪਾਰਟੀਆਂ ਦੇ ਵਰਕਰ ਤੇ ਅਹੁਦੇਦਾਰ ਅਕਾਲੀ ਦਲ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 16-04-2026
ਪਠਾਨਕੋਟ, 15 ਅਪ੍ਰੈਲ (ਸੰਧੂ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਪ੍ਰਧਾਨ ਸੁਰਿੰਦਰ ਸਿੰਘ ਕੰਵਰ ਮਿੰਟੂ ਦੀ ਅਗਵਾਈ ਵਿਚ ਪ੍ਰੋਗਰਾਮ ਕੀਤਾ ਗਿਆ | ਪ੍ਰੋਗਰਾਮ ਦੌਰਾਨ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਪਠਾਨਕੋਟ ਦੇ ਵਾਰਡ ਨੰਬਰ 39 ਮੁਹੱਲਾ ਪ੍ਰੇਮ ਨਗਰ ਦੇ ਨਾਲ ਸਬੰਧਿਤ ਵੱਖ-ਵੱਖ ਪਾਰਟੀਆਂ ਦੇ ਵਰਕਰ ਤੇ ਅਹੁਦੇਦਾਰ ਆਪਣੀ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਏੇ | ਉਨ੍ਹਾਂ ਦੱਸਿਆ ਕਿ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਸੁਖਵਿੰਦਰ ਸਿੰਘ ਮਾਨ, ਅਨਿਲ ਕੁਮਾਰ ਬੌਬੀ, ਸੁਰੇਸ਼ ਕੁਮਾਰ, ਵਿੱਕੀ ਸ਼ਰਮਾ, ਵਿਜੇ, ਹਰਜਿੰਦਰ ਸਿੰਘ, ਸੁਭਾਸ਼ ਕੁਮਾਰ ਹਨ | ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਜ਼ਿਲ੍ਹਾ ਪ੍ਰਧਾਨ ਵਲੋਂ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ | ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸੱਜਣਾਂ ਨੇ ਕਿਹਾ ਕਿ ਉਹ ਅਕਾਲੀ ਦਲ ਨੂੰ ਪਠਾਨਕੋਟ ਵਿਚ ਮਜ਼ਬੂਤ ਕਰਨ ਲਈ ਪਾਰਟੀ ਦੀ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣਗੇ | ਇਸ ਮੌਕੇ ਸਰਕਲ ਪ੍ਰਧਾਨ ਹਰਪ੍ਰੀਤ ਸਿੰਘ ਰਾਜਾ, ਜਿਲਾ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੂ, ਐਡਵੋਕੇਟ ਬਲਦੇਵ ਸਿੰਘ ਬਾਜਵਾ, ਗੁਰਨਾਮ ਸਿੰਘ ਜਨਰਲ ਸਕੱਤਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਸਿੰਘ ਸਭਾ ਮੁਹੱਲਾ ਸਰਾਈ ਵਿਖੇ ਸਮਾਗਮ ਕਰਵਾਇਆ ਅਗਲੀ ਖ਼ਬਰ ਪਿੰਡ ਥਰਿਆਲ ਵਿਖੇ ਸ੍ਰੀਮਦ ਭਾਗਵਤ ਸਪਤਾਹ ਕਥਾ ਕੱਲ੍ਹ ਤੋਂ
Ad Position 24