ਪਠਾਨਕੋਟ, 15 ਅਪ੍ਰੈਲ (ਸੰਧੂ)- ਖ਼ਾਲਸਾ ਸਾਜਨਾ ਦਿਵਸ ਦੇ ਪਾਵਨ ਮੌਕੇ ਗੁਰਦੁਆਰਾ ਸਾਹਿਬ ਸਿੰਘ ਸਭਾ ਮੁਹੱਲਾ ਸਰਾਈ ਵਲੋਂ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਤੋਂ ਬਾਅਦ ਕੀਰਤਨ ਸਮਾਗਮ 'ਚ ਹਜ਼ੂਰੀ ਰਾਗੀ ਭਾਈ ਹਰਦੇਵ ਸਿੰਘ, ਇਸਤਰੀ ਸਤਿਸੰਗ ਸਭਾ, ਗੁਰੂ ਅਰਜਨ ਦੇਵ ਸਕੂਲ ਦੀਆਂ ਵਿਦਿਆਰਥਣਾਂ, ਭਾਈ ਬਲਵਿੰਦਰ ਸਿੰਘ (ਮਹਿਤਾ ਚੌਕ ਵਾਲੇ) ਤੇ ਕਥਾਵਾਚਕ ਭਾਈ ਵਰਿਆਮ ਸਿੰਘ ਨੇ ਸੰਗਤਾਂ ਨੰੂ ਗੁਰਬਾਣੀ ਨਾਲ ਨਿਹਾਲ ਕੀਤਾ | ਇਸ ਮੌਕੇ ਮਨਜੀਤ ਸਿੰਘ, ਚਰਨਜੀਤ ਸਿੰਘ ਬੇਦੀ, ਸਰਵ ਧਿਆਨ ਸਿੰਘ ਬੇਦੀ, ਮਨਿੰਦਰ ਸਿੰਘ ਬੌਬੀ, ਅਜਮੇਰ ਸਿੰਘ, ਗੁਰਦੇਵ ਸਿੰਘ ਜੌਹਲ, ਹਰਪ੍ਰੀਤ ਸਿੰਘ ਬੇਦੀ, ਅਮਨਦੀਪ ਸਿੰਘ, ਜਗਜੀਤ ਸਿੰਘ, ਜਸਜੀਤ ਸਿੰਘ ਸਾਹਨੀ, ਸੁਰਜੀਤ ਸਿੰਘ, ਮਸਤਾਨ ਸਿੰਘ, ਕਮਲਜੀਤ ਸਿੰਘ, ਮੀਤ ਖੁਰਾਨਾ, ਸੁਖਚੈਨ ਸਿੰਘ, ਹਰਜੀਤ ਸਿੰਘ, ਭਾਈ ਹਰਦੇਵ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |