11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਐੱਸ.ਐੱਸ. ਬਾਜਵਾ ਸਕੂਲ ਦੀ 10ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 17-04-2026
ਬਟਾਲਾ, 16 ਅਪ੍ਰੈਲ (ਸਤਿੰਦਰ ਸਿੰਘ)-ਸੀ.ਬੀ.ਐੱਸ.ਈ. ਵਲੋਂ ਦਸਵੀਂ ਕਲਾਸ ਦੇ ਐਲਾਨੇ ਗਏ ਨਤੀਜੇ ਵਿਚ ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੇ ਵਿਦਿਆਰਥੀਆਂ ਵਿਚੋਂ ਸੁਖਨੂਰਜੋਤ ਕੌਰ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ | ਹਰਲੀਨ ਕੌਰ ਨੇ 83 ਫ਼ੀਸਦੀ ਅੰਕਾਂ ਨਾਲ ਦੂਜਾ, ਮਨਮੀਤ ਕੌਰ ਨੇ 81 ਫ਼ੀਸਦੀ ਅੰਕਾਂ ਨਾਲ ਤੀਜਾ, ਹਰਮਨਪ੍ਰੀਤ ਸਿੰਘ ਨੇ 80 ਫ਼ੀਸਦੀ ਅੰਕਾਂ ਨਾਲ ਚੌਥਾ ਅਤੇ ਹਰਪ੍ਰੀਤ ਕੌਰ ਨੇ 75 ਫ਼ੀਸਦੀ ਅੰਕਾਂ ਨਾਲ ਪੰਜਵਾਂ ਸਥਾਨ ਪ੍ਰਾਪਤ ਕੀਤਾ | ਵਿਸ਼ੇ ਅਨੁਸਾਰ ਵਿਦਿਆਰਥੀਆਂ ਨੇ ਅੰਗਰੇਜ਼ੀ ਵਿਚ 95, ਪੰਜਾਬੀ ਵਿਚ 91, ਹਿੰਦੀ ਵਿਚ 89, ਸਮਾਜਿਕ ਵਿਗਿਆਨ ਵਿਚ 88 ਅਤੇ ਗਣਿਤ ਵਿਚ 88 ਅੰਕ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਰਾਜੇਸ਼ ਸ਼ਰਮਾ, ਡਾਇਰੈਕਟਰ ਐੱਮ.ਐੱਲ. ਸ਼ਰਮਾ (ਰਾਸ਼ਟਰੀ ਪੁਰਸਕਾਰ ਜੇਤੂ), ਕੋਆਰਡੀਨੇਟਰ ਡਾ. ਸ਼ਾਲਿਨੀ ਸ਼ਰਮਾ ਤੇ ਪਿ੍ੰਸੀਪਲ ਕੋਮਲ ਅਗਰਵਾਲ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਉਹ ਜੀਵਨ ਵਿਚ ਇਸੇ ਤਰ੍ਹਾਂ ਅੱਗੇ ਵਧਦੇ ਰਹਿਣ ਅਤੇ ਮਿਹਨਤ ਨਾਲ ਆਪਣੇ ਟੀਚੇ ਹਾਸਲ ਕਰਨ |

Ad Position 22
No active advertisement
ਪਿਛਲੀ ਖ਼ਬਰ ਰੈਂਕਰਜ਼ ਦੀ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ, 6 ਵਿਦਿਆਰਥੀਆਂ ਨੇ ਪ੍ਰਾਪਤ ਕੀਤੇ 90 ਫ਼ੀਸਦੀ ਤੋਂ ਵੱਧ ਅੰਕ ਅਗਲੀ ਖ਼ਬਰ 10 ਸਾਲ ਬਾਅਦ ਵਿਦੇਸ਼ੋਂ ਘਰ ਮੁੜੇ ਪਿਤਾ ਦੀ ਖੁਸ਼ੀ, ਪੁੱਤਰ ਦੀ ਮੌਤ ਦੀ ਖ਼ਬਰ ਸੁਣ ਗ਼ਮ 'ਚ ਬਦਲੀ
Ad Position 24