11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਰੈਂਕਰਜ਼ ਦੀ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ, 6 ਵਿਦਿਆਰਥੀਆਂ ਨੇ ਪ੍ਰਾਪਤ ਕੀਤੇ 90 ਫ਼ੀਸਦੀ ਤੋਂ ਵੱਧ ਅੰਕ

Ad Position 21
No active advertisement
ਅਜੀਤ ਡੈਸਕ 17-04-2026
ਬਟਾਲਾ, 16 ਅਪ੍ਰੈਲ (ਸਤਿੰਦਰ ਸਿੰਘ)- ਸੀ.ਬੀ.ਐਸ.ਈ. ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਨਤੀਜੇ 'ਚ ਰੈਂਕਰਜ਼ ਇੰਟਰਨੈਸ਼ਨਲ ਪਬਲਿਕ ਸਕੂਲ ਅਤੇ ਸਪੋਰਟਸ ਅਕੈਡਮੀ ਦੇ ਹੋਣਹਾਰ ਵਿਦਿਆਰਥੀਆਂ ਨੇ ਇਕ ਵਾਰ ਫਿਰ ਤੋਂ ਅੱਵਲ ਪ੍ਰਦਰਸ਼ਨ ਕਰ ਆਪਣੇ ਹੁਨਰ ਦਾ ਲੋਹਾ ਮਨਵਾਇਆ | ਦੱਸਣਯੋਗ ਹੈ ਕਿ ਰੈਂਕਰਜ਼ ਦਾ ਨਤੀਜਾ 100 ਫ਼ੀਸਦੀ ਰਿਹਾ, ਜਿਸ ਵਿਚ ਹੋਣਹਾਰ ਵਿਦਿਆਰਥੀਆਂ ਵਲੋਂ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਜਿਨ੍ਹਾਂ ਵਿਚ ਮੁੱਖ ਪ੍ਰਾਪਤੀਆਂ ਵਜੋਂ ਹਰਸਿਮਰਨ ਕੌਰ ਨੇ 98 ਫ਼ੀਸਦੀ ਨੰਬਰ ਪ੍ਰਾਪਤ ਕਰ ਪਹਿਲਾ ਸਥਾਨ ਹਾਸਲ ਕੀਤਾ, ਅਰਸ਼ਦੀਪ ਕੌਰ ਨੇ 97 ਫ਼ੀਸਦੀ ਅੰਕਾਂ ਨਾਲ ਦੂਜਾ, ਮੰਨਤ ਪਠਾਨੀਆਂ ਨੇ 95 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਰਮਨੀਕ ਕੌਰ ਨੇ 91 ਫ਼ੀਸਦੀ, ਹਰਜੋਤ ਕੌਰ ਨੇ 90 ਫ਼ੀਸਦੀ, ਜਸਮੀਤ ਕੌਰ ਨੇ 90 ਫ਼ੀਸਦੀ ਅੰਕ ਅਤੇ ਗੁਰਨਾਜ਼ ਕੌਰ ਨੇ 89 ਫ਼ੀਸਦੀ ਅੰਕ ਪ੍ਰਾਪਤ ਕਰ ਆਪਣਾ, ਆਪਣੇ ਮਾਪਿਆਂ, ਸਕੂਲ ਤੇ ਅਧਿਆਪਕਾਂ ਦਾ ਮਾਣ ਵਧਾਇਆ | ਵਿਸ਼ੇਸ਼ ਗੱਲ ਇਹ ਵੀ ਰਹੀ ਕਿ 13 ਵਿਦਿਆਰਥੀ 80 ਫ਼ੀਸਦੀ ਤੋਂ ਵਧੇਰੇ ਨੰਬਰ ਲੈ ਕੇ ਪਾਸ ਹੋਏ ਅਤੇ 70 ਤੋਂ ਵੱਧ ਨੰਬਰ ਪ੍ਰਾਪਤ ਕਰਨ ਵਾਲਿਆਂ ਦੀ ਗਿਣਤੀ ਵੀ 15 ਰਹੀ | ਇਨ੍ਹਾਂ ਅੱਵਲ ਨਤੀਜਿਆਂ ਤੋਂ ਸਾਰੇ ਹੀ ਵਿਦਿਆਰਥੀਆਂ ਦੇ ਮਾਪੇ ਬਹੁਤ ਖੁਸ਼ ਹਨ | ਸਕੂਲ ਪਿ੍ੰਸੀਪਲ ਹਰਵਿੰਦਰ ਸਿੰਘ ਰਿਆੜ ਨੇ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਰੈਂਕਰਜ਼ ਸਕੂਲ ਦੀ ਉਸ ਸੋਚ ਜਿਸ ਵਿਚ ਪੜ੍ਹਾਈ ਤੇ ਸਪੋਰਟਸ ਨੂੰ ਨਾਲ-ਨਾਲ ਪ੍ਰਫੁੱਲਿਤ ਕਰਨ ਦੀ ਪ੍ਰਤੀਬੱਧਤਾ ਨੂੰ ਦੁਹਰਾਉਂਦੇ ਹਨ | ਉਨ੍ਹਾਂ ਕਿਹਾ ਕਿ ਲਗਪਗ ਹਰ ਸਕੂਲ ਵਿਚ ਜਿੱਥੇ ਸਪੋਰਟਸ ਭਾਵ ਖੇਡਾਂ ਦੀ ਪ੍ਰਾਥਮਿਕਤਾ ਹੁੰਦੀ ਹੈ, ਉੱਥੇ ਪੜ੍ਹਾਈ ਹਮੇਸ਼ਾ ਪਿੱਛੇ ਰਹਿ ਜਾਂਦੀ ਹੈ, ਪਰ ਰੈਂਕਰਜ਼ ਵਿਚ ਪੜ੍ਹਾਈ ਤੇ ਖੇਡਾਂ ਦੋਹਾਂ ਨੂੰ ਬਰਾਬਰ ਚਲਾਇਆ ਜਾਂਦਾ ਹੈ ਜਿੱਥੇ ਇਹ ਵਿਦਿਆਰਥੀ ਪੜ੍ਹਾਈ ਵਿਚ ਮੱਲ੍ਹਾਂ ਮਾਰ ਰਹੇ ਹਨ | ਉਥੇ ਹੀ ਆਏ ਦਿਨੀਂ ਵੱਖ-ਵੱਖ ਜ਼ਿਲ੍ਹਾ ਅਤੇ ਰਾਜ ਪੱਧਰੀ ਮੁਕਾਬਲਿਆਂ ਵਿਚ ਤਮਗੇੇ ਜਿੱਤ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਸਭ ਸਫ਼ਲਤਾ ਦਾ ਸਿਹਰਾ ਅਧਿਆਪਕਾਂ ਦੀ ਮਿਹਨਤ ਤੇ ਮਾਪਿਆਂ ਦੇ ਸਹਿਯੋਗ ਨੂੰ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੀ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ਦੀ 10ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24