ਬਟਾਲਾ, 16 ਅਪ੍ਰੈਲ (ਸਤਿੰਦਰ ਸਿੰਘ)-ਸੀ.ਬੀ.ਐੱਸ.ਈ. ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੀਆਂ ਨਤੀਜਿਆਂ ਵਿਚ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੀ ਸਿਰਮੌਰ ਸਿੱਖਿਆ ਸੰਸਥਾ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦਾ ਨਤੀਜਾ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ 100 ਫ਼ੀਸਦੀ ਰਿਹਾ | ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਅੰਮੂ ਚੀਮਾ, ਪਿ੍ੰਸੀਪਲ ਤੇ ਸਿਟੀ ਕੋਆਰਡੀਨੇਟਰ ਗੁਰਦਾਸਪੁਰ ਡਾ. ਮਨਦੀਪ ਕੌਰ ਅਤੇ ਉਪ ਪਿ੍ੰਸੀਪਲ ਆਰਤੀ ਨੰਦਾ ਦੀ ਰਹਿਨੁਮਾਈ ਹੇਠ 10ਵੀਂ ਜਮਾਤ ਦੇ ਸਮੁੱਚੇ ਵਿਦਿਆਰਥੀਆਂ ਨੇ ਹਰੇਕ ਵਿਸ਼ੇ ਵਿਚੋਂ ਵਧੀਆ ਅੰਕ ਪ੍ਰਾਪਤ ਕਰ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਚੇਅਰਮੈਨ ਸ: ਚੀਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਮੁੱਚੇ ਸਟਾਫ਼ ਦੀ ਮਿਹਨਤ ਸਦਕਾ ਇਸ ਵਾਰ ਵੀ ਇਲਾਕੇ ਦੇ ਬਾਕੀ ਸਕੂਲਾਂ ਨਾਲੋਂ ਵੱਧ ਅੰਕ ਪ੍ਰਾਪਤ ਕਰ ਕੇ ਵਿਦਿਆਰਥੀਆਂ ਨੇ ਨਾਮਣਾ ਖੱਟਿਆ ਹੈ | ਉਨ੍ਹਾਂ ਕਿਹਾ ਕਿ ਬੱਚਿਆਂ ਦੀ ਚੰਗੀ ਪੜ੍ਹਾਈ ਸਦਕਾ ਹੀ ਸਾਡਾ ਸਕੂਲ ਇਲਾਕੇ ਦੀ ਪਹਿਲੀ ਪਸੰਦ ਬਣ ਚੁੱਕਾ ਹੈ | ਇਸ ਮੌਕੇ ਸਰਦੂਲ ਸਿੰਘ ਚੀਮਾ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਸਕੂਲ ਵਿਚ ਸੀ.ਬੀ.ਐੱਸ.ਈ. ਬੋਰਡ ਵਲੋਂ ਹਰ ਸਾਲ 10ਵੀਂ ਤੇ 12ਵੀਂ ਦੀ ਪ੍ਰੀਖਿਆ ਦਾ ਕੇਂਦਰ ਬੜੇ ਹੀ ਸੁਚੱਜੇ ਢੰਗ ਨਾਲ ਚਲਦਾ ਹੈ | ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਦਾ ਮੁੱਖ ਮੰਤਵ ਇਸ ਪਛੜੇ ਇਲਾਕੇ ਵਿਚ ਪ੍ਰਾਇਮਰੀ ਪੱਧਰ ਤੋਂ ਵਿਦਿਆ ਨੂੰ ਮਜ਼ਬੂਤ ਕਰ ਕੇ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣਾ ਹੈ | ਪਿ੍ੰਸੀਪਲ ਡਾ. ਮਨਦੀਪ (ਬਾਕੀ ਸਫਾ 8 'ਤੇ)