11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਮਾਸਟਰ ਕੇਡਰ ਯੂਨੀਅਨ ਪੰਜਾਬ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

Ad Position 21
No active advertisement
ਅਜੀਤ ਡੈਸਕ 17-04-2026
ਬਟਾਲਾ, 16 ਅਪ੍ਰੈਲ (ਸਤਿੰਦਰ ਸਿੰਘ)- ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਆਗੂ ਬਲਦੇਵ ਸਿੰਘ ਬੁੱਟਰ, ਵਾਸ਼ਿੰਗਟਨ ਸਿੰਘ, ਹਰਭਜਨ ਸਿੰਘ, ਜਗਜੀਤ ਸਿੰਘ, ਅਰਜਿੰਦਰ ਸਿੰਘ ਕਲੇਰ, ਸੰਦੀਪ ਕੁਮਾਰ ਅਤੇ ਰਮਨ ਕੁਮਾਰ ਦੀ ਅਗਵਾਈ ਵਿਚ ਪੰਜਾਬ ਦੇ ਗਵਰਨਰ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਬਟਾਲਾ ਵਿਖੇ ਮੰਗ ਪੱਤਰ ਸੌਂਪ ਕੇ ਅਧਿਆਪਕਾਂ ਤੇ ਸਰਕਾਰੀ ਕਰਮਚਾਰੀਆਂ ਨਾਲ ਜੁੜੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ | ਇਸ ਮੌਕੇ ਲੈਕਚਰਾਰ ਕੇਡਰ ਯੂਨੀਅਨ ਤੇ ਐਲੀਮੈਂਟਰੀ ਟੀਚਰ ਯੂਨੀਅਨ ਦੇ ਨੁਮਾਇੰਦੇ ਪ੍ਰਭਜੋਤ ਸਿੰਘ ਜੋਤਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਯੂਨੀਅਨ ਆਗੂਆਂ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਨੂੰ ਉਕਤ ਮੰਗਾਂ ਤੁਰੰਤ ਮਨਜ਼ੂਰ ਕਰਨ ਲਈ ਹਦਾਇਤਾਂ ਜਾਰੀ ਕਰਨ | ਸ੍ਰੀ ਗੁਲਾਬ ਚੰਦ ਕਟਾਰੀਆ ਵਲੋਂ ਯੂਨੀਅਨ ਨੂੰ ਇਹ ਭਰੋਸਾ ਦਿਵਾਇਆ ਗਿਆ ਕਿ ਉਕਤ ਮੰਗਾਂ ਨੂੰ ਗੰਭੀਰਤਾ ਨਾਲ ਵੇਖਿਆ ਜਾਵੇਗਾ ਤੇ ਉਨ੍ਹਾਂ ਨੂੰ ਪੂਰਾ ਕਰਵਾਉਣ ਲਈ ਯੋਗ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਲਾਰੈਂਸ ਇੰਟਰਨੈਸ਼ਨਲ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚੇ ਵੀ.ਐਮ.ਐਸ. ਕਾਲਜ ਬਟਾਲਾ
Ad Position 24