11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਲਾਰੈਂਸ ਇੰਟਰਨੈਸ਼ਨਲ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 17-04-2026
ਬਟਾਲਾ, 16 ਅਪ੍ਰੈਲ (ਸਤਿੰਦਰ ਸਿੰਘ)- ਲਾਰੈਂਸ ਇੰਟਰਨੈਸ਼ਨਲ ਸਕੂਲ, ਤਾਰਾਗੜ੍ਹ (ਡੇਰਾ ਬਾਬਾ ਨਾਨਕ ਰੋਡ) ਬਟਾਲਾ ਦੀ ਦਸਵੀਂ ਜਮਾਤ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ | ਸੀ.ਬੀ.ਐਸ.ਈ. ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਮੱਲਾਂ ਮਾਰ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦਾ ਨਤੀਜਾ 100 ਫੀਸਦੀ ਰਿਹਾ | ਆਪਣੇ ਨਤੀਜਿਆਂ ਨੂੰ ਲੈ ਕੇ ਵਿਦਿਆਰਥੀਆਂ ਵਿਚ ਖੁਸ਼ੀ ਤੇ ਉਤਸ਼ਾਹ ਦੇਖਣ ਨੂੰ ਮਿਲੇ | ਦੱਸ ਦਈਏ ਕਿ ਲਾਰੈਂਸ ਸਕੂਲ ਦਾ ਇਹ ਲਗਾਤਾਰ ਦੂਸਰਾ ਨਤੀਜਾ ਹੈ | ਪਹਿਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਦਿਆਰਥੀਆਂ ਨੇ ਰਿਕਾਰਡਤੋੜ ਸਫਲਤਾਵਾਂ ਪ੍ਰਾਪਤ ਕੀਤੀਆਂ | ਪਿ੍ੰਸੀਪਲ ਡਾਕਟਰ ਉਪਮਾ ਮਹਾਜਨ ਵਲੋਂ ਸਕੂਲ ਦੇ ਵਿਦਿਆਰਥੀਆਂ ਨਾਲ ਇਸ ਖੁਸ਼ੀ ਨੂੰ ਸਾਂਝਾ ਕਰਦਿਆਂ ਸਕੂਲ ਦੀ ਪ੍ਰਾਰਥਨਾ ਸਭਾ ਵਿਚ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਸਨਮਾਨਿਤ ਕੀਤਾ | ਇਨ੍ਹਾਂ ਨਤੀਜਿਆਂ ਵਿਚ ਗੁਰਸਿਮਰਨਜੀਤ ਕੌਰ ਨੇ 98.8 ਫ਼ੀਸਦੀ, ਅਭੀਜੋਤ ਸਿੰਘ ਨੇ 97.4 ਫ਼ੀਸਦੀ, ਸਮਰੀਤ ਕੌਰ ਨੇ 95.8 ਫ਼ੀਸਦੀ, ਪਰਨੀਤ ਕੌਰ ਨੇ 95.6 ਫ਼ੀਸਦੀ, ਪੁਨੀਤ ਕੌਰ ਨੇ 95.2 ਫ਼ੀਸਦੀ, ਮਨਰਾਜ ਸਿੰਘ 94.2 ਫ਼ੀਸਦੀ, ਹਰਮਨਦੀਪ ਕੌਰ ਨੇ 93 ਫ਼ੀਸਦੀ, ਏਕਮਜੀਤ ਸਿੰਘ ਨੇ 90.8 ਫ਼ੀਸਦੀ, ਸਮਰਬੀਰ ਸਿੰਘ ਨੇ 89.6 ਫ਼ੀਸਦੀ, ਹਰਪ੍ਰੀਤ ਸਿੰਘ 88.6 ਫ਼ੀਸਦੀ, ਸਾਖੀਪ੍ਰੀਤ ਕੌਰ 88.6 ਫ਼ੀਸਦੀ, ਜਸਮੀਤ ਭੁੱਲਰ 87 ਫ਼ੀਸਦੀ, ਹਰਸਨੇਹਦੀਪ ਕੌਰ 86.2 ਫ਼ੀਸਦੀ, ਸ਼ਾਈਨਪ੍ਰੀਤ ਕੌਰ ਨੇ 85.6 ਫ਼ੀਸਦੀ, ਅਰਸ਼ਦੀਪ ਕੌਰ 85.2 ਫ਼ੀਸਦੀ, ਮਨਮੀਤ ਕੌਰ ਨੇ 85.2 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਅਤੇ ਪ੍ਰਬੰਧਕ ਕਮੇਟੀ ਵਲੋਂ ਮਾਪਿਆਂ ਵੀ ਮੁਬਾਰਕਾਂ ਦਿੱਤੀਆਂ ਗਈਆਂ | ਇਸ ਮੌਕੇ ਮਾਪਿਆਂ ਵਲੋਂ ਪਿ੍ੰਸੀਪਲ ਡਾ. ਉਪਮਾ ਮਹਾਜਨ ਤੇ ਚੇਅਰਮੈਨ ਸ: ਬਲਜਿੰਦਰ ਸਿੰਘ ਬੈਂਸ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਅਸੀਂ ਸਕੂਲ ਦੇ ਰਿਣੀ ਹਾਂ ਜਿਨ੍ਹਾਂ ਨੇ ਪਹਿਲ ਦੇ ਆਧਾਰ 'ਤੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਫੈਸਲੇ ਲਏ ਹਨ | ਪਿ੍ੰਸੀਪਲ ਵਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਆਉਣ ਵਾਲੇ ਵਿਦਿਆਰਥੀਆਂ ਲਈ ਮਾਰਗ ਦਰਸ਼ਕ ਦੱਸਿਆ | ਇਨ੍ਹਾਂ ਵਿਦਿਆਰਥੀਆਂ ਦੀ ਉਦਾਹਰਣ ਦਿੰਦਿਆਂ ਬਾਕੀ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਵਿਚ ਮਿਹਨਤ ਕਰਨ ਤੇ ਅਨੁਸ਼ਾਸਨ ਵਿਚ ਰਹਿਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਅਤੇ ਪ੍ਰਬੰਧਕਾਂ ਵਲੋਂ ਅਧਿਆਪਕਾਂ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ ਜਿਨ੍ਹਾਂ ਦੀ ਯੋਗ ਅਗਵਾਈ ਸਦਕਾ ਵਿਦਿਆਰਥੀਆਂ ਨੇ ਇਹ ਸਫਲਤਾਵਾਂ ਪ੍ਰਾਪਤ ਕੀਤੀਆਂ | ਇਸ ਮੌਕੇ ਚੇਅਰਮੈਨ ਬਰਜਿੰਦਰ ਸਿੰਘ ਬੈਂਸ ਮੱਲਿਆਂਵਾਲ, ਉਪ ਚੇਅਰਮੈਨ ਕੁਲਦੀਪ ਸਿੰਘ ਬੈਂਸ, ਡਾਇਰੈਕਟਰ ਸਲਾਹਕਾਰ ਗੁਰਜੀਤ ਸਿੰਘ ਬੈਂਸ, ਡਾਇਰੈਕਟਰ ਡਾ. ਗੁਰਿੰਦਰ ਕੌਰ ਮਾਨ, ਪਿ੍ੰਸੀਪਲ ਡਾ. ਉਪਮਾ ਮਹਾਜਨ ਵਲੋਂ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਆਰ.ਡੀ. ਖੋਸਲਾ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਪੰਜਾਬ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ
Ad Position 24