ਬਟਾਲਾ, 16 ਅਪ੍ਰੈਲ (ਸਤਿੰਦਰ ਸਿੰਘ)- ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਨੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਦੇ ਦਸਵੀਂ ਜਮਾਤ ਦੇ ਨਤੀਜੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਪਿ੍ੰਸੀਪਲ ਡਾ. ਬਿੰਦੂ ਭੱਲਾ ਨੇ ਦੱਸਿਆ ਕਿ ਇਸ ਸਾਲ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰ ਕੇ ਨਾ ਸਿਰਫ਼ ਆਪਣੇ ਮਾਪਿਆਂ ਦਾ ਮਾਣ ਵਧਾਇਆ ਬਲਕਿ ਸਕੂਲ ਦੀ ਸਾਖ ਵੀ ਵਧਾਈ | ਸਕੂਲ ਦੇ ਵਿਦਿਆਰਥੀ ਆਦਿੱਤਿਆ ਕਾਂਸਰਾ ਨੇ 99.4 ਫ਼ੀਸਦੀ ਅੰਕ ਨਾਲ ਪਹਿਲਾ, ਪਾਰਥ ਕਾਂਸਰਾ ਨੇ 98.4 ਫ਼ੀਸਦੀ ਅੰਕ ਨਾਲ ਦੂਜਾ, ਅਵਲੀਨ ਕੌਰ ਨੇ 96.8 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਉਨ੍ਹਾਂ ਦੱਸਿਆ ਕਿ ਕੁੱਲ 40 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਤੇ 120 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਪਿ੍ੰਸੀਪਲ ਡਾ. ਬਿੰਦੂ ਭੱਲਾ ਨੇ ਇਸ ਸ਼ਾਨਦਾਰ ਨਤੀਜੇ 'ਤੇ ਖੁਸ਼ੀ ਪ੍ਰਗਟ ਕੀਤੀ ਤੇ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੱਤੀ | ਸਕੂਲ ਚੇਅਰਮੈਨ ਅਰਵਿੰਦ ਖੋਸਲਾ ਅਤੇ ਪ੍ਰਧਾਨ ਅਜੈ ਖੋਸਲਾ ਨੇ ਵੀ ਇਸ ਪ੍ਰਾਪਤੀ 'ਤੇ ਖੁਸ਼ੀ ਪ੍ਰਗਟ ਕੀਤੀ ਤੇ ਸਾਰੇ ਸਫਲ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦੇ ਹੋਏ ਸਾਰਿਆਂ ਨੂੰ ਵਧਾਈਆਂ ਦਿੱਤੀਆਂ |