ਬਟਾਲਾ, 16 ਅਪ੍ਰੈਲ (ਸਤਿੰਦਰ ਸਿੰਘ)- ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਦਾ ਸੀ.ਬੀ.ਐਸ.ਈ. ਦਸਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ ਹੈ | ਇਸ ਸ਼ਾਨਦਾਰ ਪ੍ਰਾਪਤੀ ਲਈ ਚੇਅਰਮੈਨ ਗੁਰਦਿਆਲ ਸਿੰਘ, ਡਾਇ.-ਪਿ੍ੰ. ਜਸਬਿੰਦਰ ਕੌਰ ਤੇ ਪਿ੍ੰਸੀਪਲ ਅਮਨਦੀਪ ਸਿੰਘ ਨੇ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਚੇਅਰਮੈਨ ਵਲੋਂ ਪ੍ਰੇਰਨਾ ਦਿੰਦੇ ਹੋਏ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਭਵਿੱਖ ਵਿਚ ਮਿਹਨਤ ਨਾਲ ਅਗਲੇਰੀ ਪੜਾਈ ਲਈ ਮਿੱਥੇ ਹੋਏ ਨਿਸ਼ਾਨੇ ਪ੍ਰਾਪਤ ਕਰਨ | ਚੇਅਰਮੈਨ ਗੁਰਦਿਆਲ ਸਿੰਘ ਨੇ ਦੱਸਿਆ ਕਿ ਪੰਜਾਬੀ ਵਿਸ਼ੇ ਵਿਚੋਂ ਅਰਸ਼ਦੀਪ ਕੌਰ ਨੇ 97 ਅੰਕ, ਗੋਪਾਲ ਸਿੰਘ ਨੇ 96 ਅੰਕ ਤੇ ਵਿਪਨਦੀਪ ਕੌਰ ਨੇ 99 ਨੰਬਰ ਅੰਕ ਲੈ ਕੇ ਪੰਜਾਬੀ ਭਾਸ਼ਾ ਦਾ ਮਾਣ ਨਾਲ ਸਿਰ ਉੱਚਾ ਕੀਤਾ ਹੈ | ਇਸ ਮੌਕੇ ਸਮੂਹ ਵਿਦਿਆਰਥੀ ਤੇ ਅਧਿਆਪਕ ਵੀ ਹਾਜ਼ਰ ਸਨ |