ਬਟਾਲਾ, 16 ਅਪ੍ਰੈਲ (ਸਤਿੰਦਰ ਸਿੰਘ)- ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਪੱਤੀ ਵੜੈਚ ਵਿਖੇ ਮਾਨ ਸਰਕਾਰ ਵਲੋਂ 4 ਸਾਲਾਂ ਦੌਰਾਨ ਜਨਤਾ ਦੇ ਹਰ ਵਰਗ ਦਾ ਜੀਵਨ ਬਿਹਤਰ ਬਣਾਉਣ ਲਈ ਚੁੱਕੇ ਕਦਮਾਂ ਬਾਰੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਦੀ ਪਤਨੀ ਗੁਰਪ੍ਰੀਤ ਕੌਰ ਪੰਨੂੰ ਵਲੋਂ ਹਲਕਾ ਕੋਆਰਡੀਨੇਟਰ ਦਵਿੰਦਰ ਕੌਰ, ਮਨਦੀਪ ਕੌਰ ਪੰਨੂੰ ਦੀ ਅਗਵਾਈ ਹੇਠ ਵਿਸਥਾਰ 'ਚ ਜਾਣਕਾਰੀ ਦਿੱਤੀ ਗਈ | ਇਸ ਮੌਕੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ | ਇਸ ਮੌਕੇ ਉਨ੍ਹਾਂ ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਉਨ੍ਹਾਂ ਦੇ ਹੱਲ ਲਈ ਪੂਰਨ ਭਰੋਸਾ ਦਿੱਤਾ | ਇਸ ਮੌਕੇ ਸਰਪੰਚ ਮਨਜੀਤ ਸਿੰਘ, ਮੈਂਬਰ ਲਖਵਿੰਦਰ ਕੌਰ, ਪਰਮਜੀਤ ਕੌਰ, ਮੈਂਬਰ ਸਤਨਾਮ ਸਿੰਘ, ਮੈਂਬਰ ਭੁਪਿੰਦਰ ਕੌਰ, ਕਸ਼ਮੀਰ ਸਿੰਘ, ਪਲਵਿੰਦਰ ਕੌਰ, ਬਲਜੀਤ ਕੌਰ, ਦਲਜੀਤ ਕੌਰ, ਚਰਨਜੀਤ ਕੌਰ, ਕਰਮਜੀਤ ਕੌਰ, ਜਤਿੰਦਰ ਕੌਰ, ਸੁਰਜੀਤ ਕੌਰ, ਜੋਗਿੰਦਰ ਕੌਰ, ਜਸਬੀਰ ਕੌਰ, ਬਾਊ ਰਾਣੀ, ਹਲਕਾ ਕੋਆਰਡੀਨੇਟਰ ਕਰਮਜੀਤ ਸਿੰਘ ਬਰਾੜ ਆਦਿ ਹਾਜ਼ਰ ਰਹੇ |