10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸੁੰਦਰ ਦਸਤਾਰ ਤੇ ਦੁਮਾਲੇ ਸਜਾਉਣ ਦੇ ਕਰਵਾਏ ਮੁਕਾਬਲੇ

Ad Position 21
No active advertisement
ਅਜੀਤ ਡੈਸਕ 17-04-2026
ਧਿਆਨਪੁਰ, 16 ਅਪ੍ਰੈਲ (ਕੁਲਦੀਪ ਸਿੰਘ ਸੋਨੂੰ)- ਪਿੰਡ ਖਹਿਰਾ ਸੁਲਤਾਨ ਦੇ ਗੁਰਦੁਆਰਾ ਸਾਹਿਬ ਵਿਖੇ ਵਿਸਾਖੀ ਦੇ ਪਾਵਨ ਮੌਕੇ ਸੁੰਦਰ ਦਸਤਾਰ ਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਦੇ ਕੌਮੀ ਪ੍ਰਧਾਨ ਤੇ ਉੱਘੇ ਸਮਾਜ ਸੇਵਕ ਡਾ. ਸਤਨਾਮ ਸਿੰਘ ਬਾਜਵਾ ਖਹਿਰਾ ਸੁਲਤਾਨ ਨੇ ਸਨਮਾਨਿਤ ਕੀਤਾ | ਇਸ ਮੌਕੇ ਡਾ. ਬਾਜਵਾ ਨੇ ਕਿਹਾ ਕਿ ਪੂਰੇ ਪਿੰਡ ਦੀਆਂ ਸੰਗਤਾਂ ਦੇ ਸਾਂਝੇ ਸਹਿਯੋਗ ਨਾਲ ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਗੁਰੂ ਘਰ ਦੇ ਕੀਰਤਨੀ ਤੇ ਗ੍ਰੰਥੀ ਸਿੰਘ ਤੇ ਪਿੰਡ ਦੇ ਸਰਪੰਚ ਬਲਰਾਜ ਸਿੰਘ ਖਹਿਰਾ ਸੁਲਤਾਨ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾ. ਬਿਕਰਮਜੀਤ ਸਿੰਘ ਬਾਜਵਾ ਨੇ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰੀ ਬਣਾ ਕੇ ਬਾਣੀ ਤੇ ਖੇਡਾਂ ਵੱਲ ਰੁਖ ਰੱਖਣ ਦਾ ਸੁਨੇਹਾ ਦਿੱਤਾ | ਇਸ ਮੌਕੇ ਸਰਪੰਚ ਮਨਮੋਹਨ ਸਿੰਘ, ਡਾ. ਬਿਕਰਮਜੀਤ ਸਿੰਘ ਸਮੇਤ ਪਿੰਡ ਦੀ ਸੰਗਤ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਨੇ ਪਿੰਡ ਹਰੂਵਾਲ ਵਿਖੇ ਲੋਕਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਕਰਵਾਇਆ ਜਾਣੂ ਅਗਲੀ ਖ਼ਬਰ ਬਾਬਾ ਮਹਿਮਾ ਸਾਹਿਬ ਪਬਲਿਕ ਸਕੂਲ ਮੋਹਲੋਵਾਲੀ ਦੀ 8ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ
Ad Position 24