10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਜੀਵਨ ਜੋਤੀ ਪਬਲਿਕ ਸਕੂਲ 'ਚ 10ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 17-04-2026
ਭੈਣੀ ਮੀਆਂ ਖਾਂ, 16 ਅਪ੍ਰੈਲ (ਜਸਬੀਰ ਸਿੰਘ ਬਾਜਵਾ)- ਸੀ.ਬੀ.ਐੱਸ.ਈ. ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜੇ ਵਿਚ ਬੇਟ ਖੇਤਰ ਦੀ ਨਾਮਵਰ ਸੰਸਥਾ ਜੀਵਨ ਜੋਤੀ ਪਬਲਿਕ ਸਕੂਲ ਭੈਣੀ ਮੀਆਂ ਖਾਂ ਦਾ 100 ਫ਼ੀਸਦੀ ਨਤੀਜਾ ਰਿਹਾ | ਇਸ ਸਬੰਧੀ ਸਕੂਲ ਉਪ ਚੇਅਰਮੈਨ ਜਤਿੰਦਰਪਾਲ ਸਿੰਘ ਸੈਣੀ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਵਿਦਿਆਰਥੀ ਸੰਦੀਪ ਕੌਰ 94 ਫ਼ੀਸਦੀ, ਸੰਦੀਪ ਕੌਰ 93 ਫ਼ੀਸਦੀ, ਰਾਧਿਕਾ ਨੇ 91 ਫ਼ੀਸਦੀ ਅੰਕਾਂ ਨਾਲ ਪਹਿਲਾ, ਦੂਜਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਸੁਖਮਨ ਸਿੰਘ 87 ਫ਼ੀਸਦੀ ਅਤੇ ਨਵਨੀਤ ਕੌਰ ਨੇ 87 ਫ਼ੀਸਦੀ ਅੰਕਾਂ ਨਾਲ ਚੌਥਾ ਤੇ ਪੰਜਵਾਂ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਅਨੁਜ ਛਾਬੜਾ, ਮੈਨੇਜਿੰਗ ਡਾਇਰੈਕਟਰ ਜਤਿੰਦਰਪਾਲ ਸਿੰਘ ਤੇ ਚੇਅਰਮੈਨ ਸ: ਸਾਗਰ ਸਿੰਘ ਸੈਣੀ ਨੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ 10ਵੀਂ ਜਮਾਤ ਵਿਚੋਂ ਅੱਵਲ ਰਹਿਣ ਵਾਲੇ ਵਿਦਿਆਰਥੀ ਤੇ ਸਮੂਹ ਸਟਾਫ਼ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ ਦੀ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਹੜ੍ਹਾਂ 'ਚ ਬਰਬਾਦ ਫ਼ਸਲਾਂ ਦਾ ਅਜੇ ਤੱਕ ਮੁਆਵਜ਼ਾ ਨਾ ਮਿਲਣ 'ਤੇ ਬੀ.ਕੇ.ਯੂ. ਵਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ
Ad Position 24