10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ ਦੀ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 17-04-2026
ਬਟਾਲਾ, 16 ਅਪ੍ਰੈਲ (ਸਤਿੰਦਰ ਸਿੰਘ)-ਸੀ.ਬੀ.ਐੱਸ.ਸੀ. ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿਚੋਂ ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ ਦਾ ਨਤੀਜਾ 100 ਫ਼ੀਸਦੀ ਰਿਹਾ | ਪੰਜਾਬੀ ਵਿਸ਼ੇ ਵਿਚੋਂ 98 ਅਤੇ ਸਮਾਜਿਕ ਵਿਗਿਆਨ ਵਿਚੋਂ 95 ਅੰਕ ਹਾਸਲ ਕੀਤੇ | ਇਸ ਐਲਾਨੇ ਗਏ ਨਤੀਜੇ ਵਿਚੋਂ ਜਪਨੀਤ ਕੌਰ ਨੇ 87 ਫ਼ੀਸਦੀ, ਸਿਮਰਨਜੀਤ ਕੌਰ ਨੇ 80 ਫ਼ੀਸਦੀ ਅਤੇ ਸੁਮਨਦੀਪ ਕੌਰ 75 ਫ਼ੀਸਦੀ ਅੰਕ ਲੈ ਕੇ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ | ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਅਧਿਆਪਕਾਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਪਿ੍ੰਸੀਪਲ ਸੁਖਜਿੰਦਰ ਵੀਰ ਸਿੰਘ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਡਾਇਰੈਕਟਰ ਮਨਜਿੰਦਰ ਕੌਰ ਸੰਧੂ, ਰਜਿੰਦਰ ਕੌਰ, ਅਮਨਦੀਪ ਕੌਰ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਜੀਵਨ ਜੋਤੀ ਪਬਲਿਕ ਸਕੂਲ 'ਚ 10ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ
Ad Position 24