ਡੇਰਾ ਬਾਬਾ ਨਾਨਕ, 16 ਅਪ੍ਰੈਲ (ਵਿਜੇ ਸ਼ਰਮਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 8ਵੀਂ ਜਮਾਤ ਦੇ ਨਤੀਜਿਆਂ ਚ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੌੜੀਆਂ ਕਲਾਂ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਪਿ੍ੰਸੀਪਲ ਪਲਵਿੰਦਰ ਕੌਰ ਬੇਦੀ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਸਮਰੀਨ ਕੌਰ ਤੇ ਕਸ਼ਿਸ਼ ਮੀਨੀਆ ਨੇ 94 ਫ਼ੀਸਦੀ ਅੰਕ ਹਾਸਲ ਕਰ ਕੇ ਪਹਿਲਾ, ਅਨਮੋਲ ਨੇ 92 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਤਰੁਨਪ੍ਰੀਤ ਕੌਰ ਨੇ 90 ਫ਼ੀਸਦੀ ਅੰਕ ਹਾਸਲ ਕਰ ਕੇ ਤੀਜਾ ਸਥਾਨ ਹਾਸਲ ਕੀਤਾ | 8ਵੀਂ ਦੇ ਬਾਕੀ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਹਾਸਲ ਕੀਤੇ | ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਸਕੂਲ ਦੇ ਡਾਇਰੈਕਟਰ ਰਵੀਕਰਨ ਸਿੰਘ ਕਾਹਲੋਂ ਤੇ ਮੈਡਮ ਨਵਜੋਤ ਕੌਰ ਕਾਹਲੋਂ ਨੇ 8ਵੀਂ ਦੇ ਨਤੀਜਿਆਂ 'ਚ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਣ ਵਾਲੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਤੋਂ ਇਲਾਵਾ ਸਕੂਲ ਦੀ ਪਿ੍ੰਸੀਪਲ ਤੇ ਸਟਾਫ਼ ਨੂੰ ਵਧਾਈ ਦਿੱਤੀ |