ਬਟਾਲਾ, 16 ਅਪ੍ਰੈਲ (ਹਰਦੇਵ ਸਿੰਘ ਸੰਧੂ)- ਅੱਜ ਬਟਾਲਾ ਫੇਰੀ 'ਤੇ ਪਹੁੰਚੇ ਪੰਜਾਬ ਦੇ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੂੰ ਸ਼ਹੀਦ ਭਾਈ ਸੁੱਖਾ ਸਿੰਘ ਮਹਿਤਾਬ ਸਿੰਘ ਯਾਦਗਾਰੀ ਪਾਰਕ ਐਕਸ਼ਨ ਕਮੇਟੀ ਵਲੋਂ ਪਾਰਕ ਨੂੰ ਬਚਾਉਣ ਲਈ ਇਕ ਮੰਗ ਪੱਤਰ ਦਿੱਤਾ ਗਿਆ | ਐਕਸ਼ਨ ਕਮੇਟੀ ਦੇ ਆਗੂ ਗੁਰਦਰਸ਼ਨ ਸਿੰਘ ਖਾਲਸਾ ਤੇ ਸੁਖਬੀਰ ਸਿੰਘ ਪਨੇਵਾਂ ਨੇ ਦੱਸਿਆ ਕਿ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਕਿ ਧੱਕੇ ਨਾਲ ਪਾਰਕ ਨੂੰ ਢਾਹ ਕੇ ਕੀਤੀ ਜਾ ਰਹੀ ਉਸਾਰੀ ਨੂੰ ਰੁਕਵਾਇਆ ਜਾਵੇ | ਉਨ੍ਹਾਂ ਦੱਸਿਆ ਕਿ ਮੰਗ ਪੱਤਰ ਨਾਲ ਸਬੂਤ ਵੀ ਨੱਥੀ ਕੀਤੇ ਗਏ | ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕ ਬਣਾਉਣ ਦੀ ਕੋਈ ਵੀ ਸਰਕਾਰੀ ਤਜਵੀਜ਼ ਨਹੀਂ ਹੈ, ਨਾ ਹੀ ਨਗਰ ਨਿਗਮ 'ਚ ਕੋਈ ਮਤਾ ਪਾਸ ਕੀਤਾ ਗਿਆ | ਇਸ ਮੌਕੇ ਗੁਰਦਰਸ਼ਨ ਸਿੰਘ, ਸੁਖਬੀਰ ਸਿੰਘ ਪੰਨਵਾਂ, ਮਾਸਟਰ ਪ੍ਰਵੀਨ ਸਿੰਘ, ਸ਼ਕਤੀ ਮਹਾਜਨ, ਬਲਵਿੰਦਰ ਕੁਮਾਰ ਆਦਿ ਹਾਜ਼ਰ ਸਨ |