10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸੁਖਮਨੀ ਇੰਟਰਨੈਸ਼ਨਲ ਸਕੂਲ ਚਾਕਾਂਵਾਲੀ ਵਿਖੇ ਵਿਸਾਖੀ ਤੇ ਅੰਬੇਡਕਰ ਜੈਅੰਤੀ ਮਨਾਈ

Ad Position 21
No active advertisement
ਅਜੀਤ ਡੈਸਕ 17-04-2026
ਡੇਰਾ ਬਾਬਾ ਨਾਨਕ, 16 ਅਪ੍ਰੈਲ (ਹੀਰਾ ਸਿੰਘ ਮਾਂਗਟ)- ਸਟੇਟ ਐਵਾਰਡੀ ਸਵਰਗੀ ਸ: ਸਵਿੰਦਰ ਸਿੰਘ ਦੇ ਚਾਨਣ ਮੁਨਾਰੇ ਸੁਖਮਨੀ ਇੰਟਰਨੈਸ਼ਨਲ ਸੀਨੀਅਰ ਸੈਕੈਂਡਰੀ ਸਕੂਲ ਚਾਕਾਂਵਾਲੀ ਵਿਖੇ ਅੱਜ ਵਿਸਾਖੀ ਦਾ ਪਵਿੱਤਰ ਦਿਹਾੜਾ ਤੇ ਅੰਬੇਡਕਰ ਜੈਅੰਤੀ ਧੂਮ-ਧਾਮ ਨਾਲ ਮਨਾਈ ਗਈ | ਸਮਾਗਮ ਦੀ ਆਰੰਭਤਾ ਸ੍ਰੀ ਜਪੁਜੀ ਸਾਹਿਬ ਦੇ ਪਾਠ ਉਪਰੰਤ ਕੀਤੀ ਗਈ | ਉਪਰੰਤ ਵਿਦਿਆਰਥੀਆਂ ਵਲੋਂ ਬਹੁਤ ਹੀ ਮਿੱਠੀ ਆਵਾਜ਼ ਵਿਚ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ | ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ | ਸਕੂਲ ਦੇ ਐਮ.ਡੀ. ਸੁਰਿੰਦਰ ਕੌਰ ਨੇ ਬੱਚਿਆਂ ਨੂੰ ਵਿਸਾਖੀ ਦੇ ਪਵਿੱਤਰ ਦਿਹਾੜੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਪਿ੍ੰਸੀਪਲ ਰਜਨੀ ਬਾਲਾ ਵਲੋਂ ਵੀ ਆਪਣੇ ਸੰਬੋਧਨ ਦੌਰਾਨ ਬੱਚਿਆਂ ਨੂੰ ਵਿਸਾਖੀ ਦੇ ਪਵਿੱਤਰ ਦਿਹਾੜੇ ਸੰਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸੁਖਦੀਪ ਕੌਰ, ਅੰਜੂ ਬਾਲਾ ਅਤੇ ਨਵਜੋਤ ਕੌਰ ਸਮੇਤ ਸਕੂਲ ਦਾ ਸਮੂਹ ਸਟਾਫ ਤੇ ਵੱਡੀ ਗਿਣਤੀ 'ਚ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਿਊ ਕੈਂਬਿ੍ਜ਼ ਇੰਟਰਨੈਸ਼ਨਲ ਸਕੂਲ ਨੌਸ਼ਹਿਰਾ ਮੱਝਾ ਸਿੰਘ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸ਼ਹੀਦ ਭਾਈ ਸੁੱਖਾ ਸਿੰਘ-ਮਹਿਤਾਬ ਸਿੰਘ ਯਾਦਗਾਰੀ ਪਾਰਕ ਕਮੇਟੀ ਨੇ ਰਾਜਪਾਲ ਪੰਜਾਬ ਨੂੰ ਦਿੱਤਾ ਮੰਗ ਪੱਤਰ <br/>
Ad Position 24