09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਗੁਰੂ ਨਾਨਕ ਕਾਲਜ ਬਟਾਲਾ ਵਿਖੇ 'ਬਾਣੀ ਤੇ ਬਾਣੇ' ਦੇ ਸੰਕਲਪ 'ਤੇ ਵਿਸ਼ੇਸ਼ ਲੈਕਚਰ ਕਰਵਾਇਆ

Ad Position 21
No active advertisement
ਅਜੀਤ ਡੈਸਕ 17-04-2026
ਬਟਾਲਾ, 16 ਅਪ੍ਰੈਲ (ਸਤਿੰਦਰ ਸਿੰਘ)-ਸਥਾਨਕ ਗੁਰੂ ਨਾਨਕ ਕਾਲਜ ਵਿਖੇ ਵਿਦਿਆਰਥੀਆਂ ਨੂੰ ਗੁਰਮਤਿ ਵਿਚਾਰਧਾਰਾ ਅਤੇ 'ਬਾਣੀ ਤੇ ਬਾਣੇ' ਨਾਲ ਜੋੜਨ ਦੇ ਮਕਸਦ ਨਾਲ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਪਿ੍ੰਸੀਪਲ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਵਿਚ 'ਐਜੂਕੇਟ ਪੰਜਾਬ' ਸੰਸਥਾ ਦੇ ਮੁਖੀ ਭਾਈ ਜਸਵਿੰਦਰ ਸਿੰਘ ਖ਼ਾਲਸਾ (ਯੂ.ਕੇ.) ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ | ਵਿਦਿਆਰਥੀਆਂ ਦੇ ਰੂ-ਬਰੂ ਹੁੰਦਿਆਂ ਭਾਈ ਜਸਵਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਅਜੋਕੇ ਚੁਣੌਤੀਆਂ ਭਰੇ ਦੌਰ ਵਿਚ ਨੌਜਵਾਨ ਪੀੜ੍ਹੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਨਕਲਾਬੀ ਵਿਚਾਰਧਾਰਾ ਨਾਲ ਜੁੜਨਾ ਬਹੁਤ ਜ਼ਰੂਰੀ ਹੈ | ਪਿ੍ੰਸੀਪਲ ਡਾ. ਚਰਨਜੀਤ ਸਿੰਘ ਨੇ ਭਾਈ ਜਸਵਿੰਦਰ ਸਿੰਘ ਖ਼ਾਲਸਾ ਵਲੋਂ ਸਿੱਖੀ ਪ੍ਰਚਾਰ ਤੇ ਸਮਾਜ ਭਲਾਈ ਦੇ ਖੇਤਰ ਵਿਚ ਕੀਤੇ ਜਾ ਰਹੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ | ਸਮਾਗਮ ਦੇ ਅੰਤ ਵਿਚ ਕਾਲਜ ਪ੍ਰਬੰਧਕਾਂ ਤੇ ਸਟਾਫ਼ ਵਲੋਂ ਮੁੱਖ ਮਹਿਮਾਨ ਭਾਈ ਜਸਵਿੰਦਰ ਸਿੰਘ ਖ਼ਾਲਸਾ ਤੇ ਉਨ੍ਹਾਂ ਨਾਲ ਆਈਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਬੀਰ ਸਿੰਘ ਬਰਾੜ, ਪ੍ਰੋ. ਬਚਿੱਤਰ ਸਿੰਘ, ਪ੍ਰੋ. ਰਾਜਬੀਰ ਕੌਰ, ਪ੍ਰੋ. ਨਰਿੰਦਰ ਕੌਰ, ਪ੍ਰੋ. ਸ਼ੁਭਪ੍ਰੀਤ ਕੌਰ, ਪ੍ਰੋ. ਹਰਸੀਰਤ ਕੌਰ, ਪ੍ਰੋ. ਕੰਵਲਜੀਤ ਕੌਰ, ਪ੍ਰੋ. ਨਵਨੀਤ ਕੌਰ, ਪ੍ਰੋ. ਵਿਸ਼ਵਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਸਾਖੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਯੂਨਾਈਟਿਡ ਪੈਨਸ਼ਰਨਜ਼ ਐਸੋਸੀਏਸ਼ਨ ਬਟਾਲਾ ਦੀ ਹੋਈ ਚੋਣ - ਰੰਧਾਵਾ ਪ੍ਰਧਾਨ ਤੇ ਅਮਰਗੜ੍ਹ ਬਣੇ ਸਕੱਤਰ <br/>
Ad Position 24