09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਵਿਸਾਖੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 17-04-2026
ਵਡਾਲਾ ਗ੍ਰੰਥੀਆਂ, 16 ਅਪ੍ਰੈਲ (ਗੁਰਪ੍ਰਤਾਪ ਸਿੰਘ ਕਾਹਲੋਂ)-ਪਾਰੋਵਾਲ ਐਜੂਕੇਸ਼ਨਲ ਐਂਡ ਵੈਲਫੇਅਰ ਸੁਸਾਇਟੀ ਦੇ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਕਿ੍ਸ਼ਨ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਵਿਚ ਵਿਸਾਖੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਵਰਿੰਦਰ ਸਿੰਘ, ਚੇਅਰਪਰਸਨ ਨਰਿੰਦਰ ਕੌਰ ਤੇ ਰਵਿੰਦਰ ਕੌਰ, ਡਾਇਰੈਕਟਰ ਚਰਨਜੀਤ ਸਿੰਘ ਪਾਰੋਵਾਲ ਤੇ ਮੈਨੇਜਿੰਗ ਡਾਇਰੈਕਟਰ ਦਰਸ਼ਪ੍ਰੀਤ ਸਿੰਘ ਪਾਰੋਵਾਲ ਦੀ ਰਹਿਨੁਮਾਈ ਹੇਠ ਧਾਰਮਿਕ ਸਮਾਗਮ ਕੀਤਾ ਗਿਆ | ਸਮਾਗਮ ਦੌਰਾਨ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਪੇਸ਼ ਕਰ ਕੇ ਸੰਗਤ ਨੂੰ ਰੂਹਾਨੀ ਮਾਹੌਲ ਨਾਲ ਜੋੜਿਆ | ਪਿ੍ੰਸੀਪਲ ਰਣਜੀਤ ਸਿੰਘ ਅਤੇ ਡਾਇਰੈਕਟਰ ਚਰਨਜੀਤ ਸਿੰਘ ਪਾਰੋਵਾਲ ਨੇ ਵਿਦਿਆਰਥੀਆਂ ਨੂੰ ਬਾਣੀ ਅਨੁਸਾਰ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਕਾਹਨੂੰਵਾਨ 'ਚ ਕਣਕ ਖਰੀਦਣ ਲਈ ਨਹੀਂ ਪੁੱਜਾ ਕੋਈ ਅਧਿਕਾਰੀ <br/> ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਵਿਖੇ 'ਬਾਣੀ ਤੇ ਬਾਣੇ' ਦੇ ਸੰਕਲਪ 'ਤੇ ਵਿਸ਼ੇਸ਼ ਲੈਕਚਰ ਕਰਵਾਇਆ
Ad Position 24