09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਡੀ.ਏ.ਵੀ. ਸਕੂਲ 'ਚ ਮਨਾਇਆ ਵਿਸਾਖੀ ਦਾ ਤਿਉਹਾਰ

Ad Position 21
No active advertisement
ਅਜੀਤ ਡੈਸਕ 17-04-2026
ਬਟਾਲਾ, 16 ਅਪ੍ਰੈਲ (ਸਤਿੰਦਰ ਸਿੰਘ)-ਡਾ. ਐੱਮ.ਆਰ.ਐੱਸ. ਭੱਲਾ ਡੀ.ਏ.ਵੀ. ਸਕੂਲ ਕਿਲ੍ਹਾ ਮੰਡੀ ਬਟਾਲਾ ਵਿਚ ਵਿਸਾਖੀ ਦਾ ਤਿਉਹਾਰ ਪਿ੍ੰਸੀਪਲ ਰਿਚਾ ਮਹਾਜਨ ਦੀ ਅਗਵਾਈ ਹੇਠ ਉਤਸ਼ਾਹ ਮਨਾਇਆ ਗਿਆ | ਇਸ ਮੌਕੇ ਰੰਗਾਰੰਗ ਸੱਭਿਆਚਾਰਕ ਪ੍ਰਗਰਾਮ ਕਰਵਾਇਆ ਗਿਆ ਜਿਸ ਵਿਚ ਨਰਸਰੀ ਤੋਂ ਦੂਜੀ ਕਲਾਸ ਤੱਕ ਦੇ ਬੱਚਿਆਂ ਨੇ ਭਾਗ ਲਿਆ | ਬੱਚਿਆਂ ਨੇ ਲੋਕ-ਗੀਤ, ਕਵਿਤਾਵਾਂ ਤੇ ਨਾਚ ਪੇਸ਼ ਕਰ ਕੇ ਵਿਸਾਖੀ ਦੇ ਮਹੱਤਵ ਨੂੰ ਸੁੰਦਰ ਢੰਗ ਨਾਲ ਦਰਸਾਇਆ | ਇਸ ਦੌਰਾਨ ਮੁੰਡਿਆਂ ਨੂੰ 'ਗੱਭਰੂ ਪੰਜਾਬ' ਤੇ ਕੁੜੀਆਂ ਨੂੰ 'ਪੰਜਾਬੀ ਮੁਟਿਆਰ' ਦੇ ਖਿਤਾਬ ਨਾਲ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਰਿਚਾ ਮਹਾਜਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਵਿਸਾਖੀ ਦੇ ਮਹੱਤਵ ਬਾਰੇ ਦੱਸਿਆ ਤੇ ਉਨ੍ਹਾਂ ਨੂੰ ਆਪਣੇ ਸੱਭਿਆਚਾਰ ਅਤੇ ਰਿਵਾਇਤਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਬੀ.ਏ./ਬੀ.ਸੀ.ਏ. ਭਾਗ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਸੇਂਟ ਸੋਲਜ਼ਰ ਸਕੂਲ ਬਟਾਲਾ ਦੀ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ <br/>
Ad Position 24