ਸ੍ਰੀ ਹਰਗੋਬਿੰਦਪੁਰ, 16 ਅਪ੍ਰੈਲ (ਕੰਵਲਜੀਤ ਸਿੰਘ ਚੀਮਾ)-ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮਿ੍ਤਸਰ ਵਲੋਂ ਚਲਾਏ ਜਾ ਰਹੇ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਚ ਪਿ੍ੰਸੀਪਲ ਮਧੂ ਸਾਵਲ ਦੀ ਅਗਵਾਈ ਹੇਠ ਖਾਲਸਾ ਪੰਥ ਦਾ ਸਾਜਨਾ ਦਿਵਸ ਤੇ ਵਿਸਾਖੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ, ਕਵੀਸ਼ਰੀ, ਕਵਿਤਾਵਾਂ, ਗਿੱਧਾ, ਭੰਗੜਾ, ਕੋਰੀਓਗ੍ਰਾਫੀ ਆਦਿ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਵਿਦਿਆਰਥੀਆਂ ਦੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ ਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਮਧੂ ਸਾਵਲ ਵਲੋਂ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ |