09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਵਿਸਾਖੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 17-04-2026
ਘੁਮਾਣ, 16 ਅਪ੍ਰੈਲ (ਬੰਮਰਾਹ)-ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਵਿਸਾਖੀ ਦੇ ਦਿਹਾੜੇ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਪੇਸ਼ ਕੀਤੇ | ਪਿ੍ੰਸੀਪਲ ਹਰਜਿੰਦਰ ਕੌਰ ਨੇ ਸਮੁੱਚੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ ਤੇ ਇਸ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ | ਵਿਦਿਆਰਥੀਆਂ ਨੂੰ ਵਿਸਾਖੀ ਦੇ ਧਾਰਮਿਕ, ਆਰਥਿਕ ਤੇ ਸੱਭਿਆਚਾਰ ਮਹੱਤਤਾ ਤੋਂ ਜਾਣੂ ਕਰਵਾਇਆ | ਸਹਿਜਪ੍ਰੀਤ ਸਿੰਘ ਤੇ ਸਾਥੀਆਂ ਨੇ ਸ਼ਬਦ ਗਾਇਨ ਕੀਤਾ | ਅੱਠਵੀਂ ਦੇ ਏਕਮਪ੍ਰੀਤ ਕੌਰ ਨੇ ਖਾਲਸਾ ਸਾਜਨਾ ਦਿਵਸ ਵਿਸ਼ੇ 'ਤੇ ਕਵਿਤਾ ਪੇਸ਼ ਕੀਤੀ | ਸਿਮਰਨਜੀਤ ਕੌਰ ਨੇ ਵਿਸਾਖੀ ਦਾ ਤਿਉਹਾਰ ਵਿਸ਼ੇ 'ਤੇ ਲੈਕਚਰ ਪੇਸ਼ ਕੀਤਾ | ਛੋਟੇ ਬੱਚਿਆਂ ਨੇ ਰੰਗ-ਬਿਰੰਗੀਆਂ ਪੁਸ਼ਾਕਾਂ ਪਾ ਕੇ ਸਕੂਲ ਦੇ ਪ੍ਰੋਗਰਾਮ ਨੂੰ ਚਾਰ ਚੰਨ੍ਹ ਲਗਾਏ | ਅਖੀਰ ਵਿਚ ਮੈਨੇਜਿੰਗ ਡਾਇਰੈਕਟਰ ਗੁਰਨਾਮ ਸਿੰਘ ਮੰਡ ਨੇ ਵਿਦਿਆਰਥੀਆਂ ਨੂੰ ਅਨਾਜ ਦੀ ਮਹੱਤਤਾ ਤੋਂ ਜਾਣੂ ਕਰਵਾਇਆ |
Ad Position 22
No active advertisement
ਪਿਛਲੀ ਖ਼ਬਰ ਸਬ-ਸਟੇਸ਼ਨ ਬਿਜਲੀਵਾਲ ਦੇ ਕਈ ਕਰਮਚਾਰੀ ਇੰਪਲਾਈਜ਼ ਫੈੱਡਰੇਸ਼ਨ 'ਚ ਸ਼ਾਮਿਲ ਅਗਲੀ ਖ਼ਬਰ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ
Ad Position 24