09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

'ਆਪ' ਸਰਕਾਰ ਵਲੋਂ ਬੇਅਦਬੀ ਸੋਧ ਬਿੱਲ ਪਾਸ ਕਰਨਾ ਸ਼ਲਾਘਾਯੋਗ : ਵਿਧਾਇਕ ਅਮਰਪਾਲ ਸਿੰਘ, ਸਰਪੰਚ ਤੇਜਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 17-04-2026
ਸ੍ਰੀ ਹਰਿਗੋਬਿੰਦਪੁਰ, 16 ਅਪ੍ਰੈਲ (ਕੰਵਲਜੀਤ ਸਿੰਘ ਚੀਮਾ)- ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਤੇ ਉਨ੍ਹਾਂ ਦੇ ਸਾਥੀ ਸਰਪੰਚ ਤੇਜਿੰਦਰ ਸਿੰਘ ਸੰਧਵਾਂ ਨੇ ਕਿਹਾ ਕਿ 13 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੀ ਵਿਧਾਨ ਸਭਾ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜੋ ਬੇਅਦਬੀ ਸੋਧ ਬਿੱਲ ਪਾਸ ਕੀਤਾ ਹੈ, ਉਹ ਇਕ ਸਰਕਾਰ ਦਾ ਇਤਿਹਾਸਕ ਤੇ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬੀਤੇ ਸਾਲਾਂ ਤੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਬਹੁਤ ਸਾਰੀਆਂ ਮੰਦਭਾਗੀਆਂ ਘਟਨਾਵਾਂ ਵਾਪਰੀਆਂ ਹਨ, ਜਿਸ ਨਾਲ ਪੰਜਾਬ ਵਾਸੀਆਂ ਦੇ ਦਿਲਾਂ ਵਿਚ ਗੁੱਸੇ ਦੇ ਲਹਿਰ ਸੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਦਮ ਚੁੱਕਿਆ ਹੈ | ਉਨ੍ਹਾਂ ਕਿਹਾ ਕਿ ਵਿਧਾਨ ਸਭਾ 'ਚ ਅੱਜ ਦਾ ਦਿਨ ਇਤਿਹਾਸਕ ਹੈ ਜਿੱਥੇ ਸਰਬਸੰਮਤੀ ਨਾਲ ਬੇਅਦਬੀ ਸੋਧ ਬਿੱਲ ਪਾਸ ਹੋਇਆ ਹੈ, ਜਿਸ ਦੇ ਲਾਗੂ ਹੋਣ ਨਾਲ ਬੇਅਦਬੀ ਕਰਨ ਵਾਲੇ ਦੋਸ਼ੀ ਵਿਰੁੱਧ ਗੈਰ ਜ਼ਮਾਨਤੀ ਧਾਰਾ ਲੱਗੇਗੀ ਜਿਸ ਵਿਚ ਦੋਸ਼ੀ ਨੂੰ ਛੁੱਟੀ ਤੇ ਪੈਰੋਲ ਵੀ ਨਹੀਂ ਮਿਲੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਇਹ ਬਿੱਲ ਲਾਗੂ ਹੋਣ ਨਾਲ ਪੰਜਾਬ ਵਿਚ ਵਧ ਰਹੀਆਂ ਬੇਅਦਬੀ ਦੇ ਘਟਨਾਵਾਂ 'ਤੇ ਰੋਕ ਲੱਗ ਜਾਵੇਗੀ | ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਵਲੋਂ ਬੇਅਦਬੀ ਮਸਲੇ 'ਤੇ ਉਠਾਇਆ ਗਿਆ, ਇਹ ਕਦਮ ਬਹੁਤ ਵਧੀਆ ਹੈ | ਸਰਪੰਚ ਤੇਜਿੰਦਰ ਸਿੰਘ ਸੰਧਵਾਂ ਨੇ ਕਿਹਾ ਕਿ ਸਰਕਾਰ ਵਲੋਂ ਪੇਸ਼ ਕੀਤਾ ਗਿਆ, ਬੇਅਦਬੀ ਸੋਧ ਬਿੱਲ ਵਿਧਾਨ ਵਿਚ ਪਾਸ ਹੋਣ ਨਾਲ ਲੋਕਾਂ ਦੇ ਮਨਾਂ ਵਿਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ ਬਟਾਲਾ 'ਚ ਵਿਸਾਖੀ ਤੇ ਅੰਬੇਡਕਰ ਜੈਅੰਤੀ ਮਨਾਈ ਅਗਲੀ ਖ਼ਬਰ ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਜਸਪਾਲ ਸਿੰਘ ਤੱਤਲਾ ਦਾ ਵਿਸ਼ੇਸ਼ ਸਨਮਾਨ
Ad Position 24