09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਭਾਜਪਾ ਦੇ ਪ੍ਰਦੇਸ਼ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਦਾ ਨਿੱਘਾ ਸਵਾਗਤ

Ad Position 21
No active advertisement
ਅਜੀਤ ਡੈਸਕ 17-04-2026
ਪਠਾਨਕੋਟ, 16 ਅਪ੍ਰੈਲ (ਸੁਮਿਤ)- ਮੁਹੱਲਾ ਈਸਾਨਗਰ ਵਿਚ ਭਾਜਪਾ ਦੇ ਪ੍ਰਦੇਸ਼ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਦਾ ਭਰਪੂਰ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਭਾਜਪਾ ਵਿਚ ਸ਼ਾਮਿਲ ਹੋਏ ਨਵੇਂ ਮੈਂਬਰਾਂ ਦਾ ਸਨਮਾਨ ਕਰਦੇ ਹੋਏ ਪਾਰਟੀ ਦੀਆਂ ਨੀਤੀਆਂ ਤੇ ਲੋਕ-ਹਿਤ ਕਾਰਜਾਂ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ | ਸਮਾਗਮ ਵਿਚ ਸਾਬਕਾ ਮੇਅਰ ਅਨਿਲ ਵਾਸੂਦੇਵਾ, ਨਿਤਿਨ ਮਹਾਜਨ, ਨਿਪੁਨ ਗੁਪਤਾ ਸਮੇਤ ਕਈ ਸੀਨੀਅਰ ਆਗੂ ਵੀ ਮੌਜੂਦ ਰਹੇ | ਸਭ ਆਗੂਆਂ ਨੇ ਮਿਲ ਕੇ ਨਵੇਂ ਮੈਂਬਰਾਂ ਦਾ ਸਵਾਗਤ ਕੀਤਾ ਤੇ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ | ਅਸ਼ਵਨੀ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਭਾਜਪਾ 'ਸਭ ਦਾ ਸਾਥ, ਸਭ ਦਾ ਵਿਕਾਸ ਤੇ ਸਭ ਦਾ ਵਿਸ਼ਵਾਸ' ਦੇ ਮੰਤਰ 'ਤੇ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪਾਰਟੀ 'ਚ ਲਗਾਤਾਰ ਵੱਧ ਰਹੀ ਮੈਂਬਰਸ਼ਿਪ ਇਸ ਗੱਲ ਦਾ ਸਬੂਤ ਹੈ ਕਿ ਲੋਕ ਭਾਜਪਾ ਦੀਆਂ ਨੀਤੀਆਂ 'ਤੇ ਭਰੋਸਾ ਜਿਤਾ ਰਹੇ ਹਨ | ਪ੍ਰੋਗਰਾਮ ਦੇ ਅੰਤ ਵਿਚ ਸਾਰੇ ਵਰਕਰਾਂ ਨੇ ਆਉਣ ਵਾਲੀਆਂ ਚੋਣਾਂ ਵਿਚ ਮਜ਼ਬੂਤੀ ਨਾਲ ਕੰਮ ਕਰਨ ਦਾ ਸੰਕਲਪ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪੰਚਾਇਤਾਂ ਧੜੇਬੰਦੀ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਵਿਕਾਸ ਲਈ ਕੰਮ ਕਰਨ-ਚੇਅਰਮੈਨ ਪਵਨ ਭਾਰਦਵਾਜ ਅਗਲੀ ਖ਼ਬਰ 'ਆਪ' ਸਰਕਾਰ ਧਰਮ ਦੇ ਨਾਂਅ 'ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ - ਯੋਗੇਸ਼ ਠਾਕੁਰ
Ad Position 24