ਪਠਾਨਕੋਟ, 16 ਅਪ੍ਰੈਲ (ਸੁਮਿਤ)- ਹਾਲ ਹੀ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਮ.ਕਾਮ ਸਮੈਸਟਰ-3 ਦਾ ਨਤੀਜਾ ਐਲਾਨ ਕੀਤਾ ਗਿਆ ਜਿਸ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਇਸ ਨਤੀਜੇ ਵਿਚ ਵੰਸ਼ਿਕਾ ਅਤੇ ਨੇਹਾ ਦੇਵੀ ਨੇ 8.36 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਪੱਧਰ 'ਤੇ ਚੌਥਾ ਸਥਾਨ ਤੇ ਜ਼ਿਲ੍ਹਾ ਪੱਧਰ 'ਤੇ ਸਾਂਝੇ ਤੌਰ 'ਤੇ ਪਹਿਲਾ ਸਥਾਨ ਹਾਸਲ ਕੀਤਾ | ਅੰਕਿਤਾ ਨੇ 8.18 ਐਸ.ਜੀ.ਪੀ.ਏ. ਨਾਲ ਯੂਨੀਵਰਸਿਟੀ ਪੱਧਰ 'ਤੇ ਛੇਵਾਂ ਸਥਾਨ ਤੇ ਜ਼ਿਲ੍ਹਾ ਪੱਧਰ 'ਤੇ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਕਾਜਲ ਨੇ 7.91 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਪੱਧਰ 'ਤੇ 9ਵਾਂ ਸਥਾਨ ਹਾਸਲ ਕੀਤਾ | ਪਿ੍ੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਓ.ਐਸ.ਡੀ. ਡਾ: ਹਰਇਕਬਾਲ ਸਿੰਘ ਨੇ ਵੀ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ | ਸਮਾਗਮ ਵਿਚ ਕਾਮਰਸ ਵਿਭਾਗ ਦੇ ਸਹਾਇਕ ਪ੍ਰੋਫੈਸਰ ਨੇਹਾ ਦੱਤ, ਅੰਸ਼ੁਲ ਮਹਾਜਨ, ਰੂਪਜੋਤ ਕੌਰ, ਡਾ: ਵਿੰਟਾ ਤੇ ਵੰਦਨਾ ਹਾਜ਼ਰ ਰਹੇ |