07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਕਾਨੰੂਨ ਵਿਵਸਥਾ ਬਹਾਲ ਰੱਖਣ 'ਚ 'ਆਪ' ਸਰਕਾਰ ਰਹੀ ਨਾਕਾਮ- ਰਾਜੇਸ਼ ਬੈਰਮਪੁਰ

Ad Position 21
No active advertisement
ਅਜੀਤ ਡੈਸਕ 17-04-2026
ਤਾਰਾਗੜ੍ਹ, 16 ਅਪ੍ਰੈਲ (ਸੋਹਨ ਲਾਲ)- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ 4 ਸਾਲ ਹੋ ਗਏ ਹਨ | ਪੰਜਾਬ ਵਿਚ ਹਰ ਰੋਜ਼ ਅਪਰਾਧਿਕ ਘਟਨਾਵਾਂ ਵਾਪਰ ਰਹੀਆਂ ਹਨ | ਆਏ ਦਿਨ ਗੱਡੀਆਂ ਚੋਰੀ, ਗੋਲੀ ਕਾਂਡ ਜਿਸ ਦੇ ਚੱਲਦਿਆਂ ਪੰਜਾਬ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ ਅਤੇ ਲੋਕ ਆਪਣੇ ਆਪ ਨੰੂ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਐਸ.ਸੀ. ਮੋਰਚਾ ਦੇ ਪ੍ਰਧਾਨ ਰਾਜੇਸ਼ ਬੈਰਮਪੁਰ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੀ ਵਾਗਡੋਰ ਸੰਭਾਲੀ ਹੈ, ਉਸ ਦਿਨ ਤੋਂ ਹੀ ਪੰਜਾਬ ਵਿਚ ਅਪਰਾਧਿਕ ਘਟਨਾਵਾਂ 'ਤੇ ਰੋਕ ਲਗਾਉਣ ਵਿਚ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਪੰਜਾਬ ਵਿਕਾਸ ਪੱਖੋਂ ਦੇਸ਼ ਦੇ ਬਾਕੀ ਸੂਬਿਆਂ ਨਾਲੋਂ ਬਹੁਤ ਪੱਛੜ ਚੁੱਕਾ ਹੈ ਤੇ ਆਮ ਆਦਮੀ ਪਾਰਟੀ ਦੇ ਰਾਜ ਵਿਚ ਸੂਬੇ ਵਿਚ ਨਸ਼ੇ ਅਤੇ ਗੈਂਗਸਟਰਾਂ ਦਾ ਹੀ ਰਾਜ ਦੇਖਣ ਨੰੂ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਆਮ ਆਦਮੀ ਪਾਰਟੀ ਦੀਆਂ ਜਨ ਵਿਰੋਧੀ ਨੀਤੀਆਂ ਵਿਰੁੱਧ ਸੜਕਾਂ 'ਤੇ ਸੰਘਰਸ਼ ਕਰ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਹੈ ਕਿ 2027 ਵਿਧਾਨ ਸਭਾ ਚੋਣਾਂ ਦੌਰਾਨ ਲੋਕ ਆਮ ਆਦਮੀ ਨੰੂ ਸੱਤਾ ਤੋਂ ਬਾਹਰ ਕੱਢ ਕੇ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਾਏਗੀ |
Ad Position 22
No active advertisement
ਪਿਛਲੀ ਖ਼ਬਰ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਐਮ.ਕਾਮ ਸਮੈਸਟਰ-3 ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪੱਧਰ 'ਤੇ ਮੱਲਾਂ ਮਾਰੀਆਂ
Ad Position 24