ਪਠਾਨਕੋਟ, 16 ਅਪ੍ਰੈਲ (ਸੰਧੂ)- ਐਸ.ਐਮ.ਡੀ.ਆਰ.ਐਸ.ਡੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਦੇ 10ਵੀਂ ਜਮਾਤ ਦੇ ਨਤੀਜੇ ਸ਼ਾਨਦਾਰ ਰਹੇ | ਸਕੂਲ ਨੇ 100 ਫੀਸਦੀ ਪਾਸ ਦਰ ਪ੍ਰਾਪਤ ਕੀਤੀ, ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਇਸ ਸਾਲ ਗਰਿਮਾ ਨੇ 97.7 ਫੀਸਦੀ ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਰੌਸ਼ਨੀ ਤੇ ਆਯੂਸ਼ ਨੇ ਵੀ 92.2 ਫੀਸਦੀ ਅੰਕਾਂ ਨਾਲ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ | ਇਸ ਵਾਰ ਜ਼ਿਆਦਾਤਰ ਵਿਦਿਆਰਥੀਆਂ ਨੇ 85 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ, ਜੋ ਕਿ ਸਕੂਲ ਦੇ ਸ਼ਾਨਦਾਰ ਅਕਾਦਮਿਕ ਪੱਧਰ ਨੂੰ ਦਰਸਾਉਂਦਾ ਹੈ | ਇਸ ਮੌਕੇ ਸਕੂਲ ਦੇ ਆਜੀਵਨ ਪ੍ਰਧਾਨ ਡਾ: ਰਾਜੇਸ਼ਵਰ ਚੌਧਰੀ, ਐਮ.ਡੀ. ਕਮਲਜੀਤ ਤੇ ਪਿ੍ੰਸੀਪਲ ਰੇਣੂਕਾ ਕਟੋਚ ਨੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ 'ਤੇ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |