07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸਿਹਤ ਵਿਭਾਗ ਦੀ ਟੀਮ ਨੇ 25 ਦੁਕਾਨਦਾਰਾਂ ਦੇ ਕੱਟੇ ਚਲਾਨ

Ad Position 21
No active advertisement
ਅਜੀਤ ਡੈਸਕ 17-04-2026
ਸ਼ਾਹਪੁਰ ਕੰਢੀ, 16 ਅਪ੍ਰੈਲ (ਰਣਜੀਤ ਸਿੰਘ)-ਐਸ.ਐਮ.ਓ. ਜਸਵਿੰਦਰ ਪਾਲ ਰਣਜੀਤ ਸਾਗਰ ਡੈਮ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਨੇ ਡਾ: ਆਕਾਸ਼ ਲੂੰਨਾ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਨਾ ਨਾ ਕਰਨ ਵਾਲੇ ਤੰਬਾਕੂ ਵਿਕਰੇਤਾ 25 ਦੁਕਾਨਦਾਰਾਂ ਦੇ ਚਲਾਨ ਕੱਟ ਕੇ ਜੁਰਮਾਨਾ ਵਸੂਲਿਆ | ਡਾ: ਅਕਾਸ਼ ਲੂੰਨਾ ਨੇ ਦੱਸਿਆ ਕਿ ਜਿਹੜਾ ਵੀ ਦੁਕਾਨਦਾਰ ਤੰਬਾਕੂ ਯੁਕਤ ਸਮਾਨ ਵੇਚਦਾ ਹੈ, ਉਸ ਕੋਲ ਵਿਭਾਗ ਵਲੋਂ ਜਾਰੀ ਕੀਤਾ ਲਾਇਸੈਂਸ ਹੋਣਾ ਲਾਜ਼ਮੀ ਹੈ | ਕੋਈ ਵੀ ਦੁਕਾਨਦਾਰ 18 ਸਾਲ ਦੀ ਉਮਰ ਤੋਂ ਘੱਟ ਵਿਅਕਤੀ ਨੰੂ ਤੰਬਾਕੂ ਨਹੀਂ ਵੇਚ ਸਕਦਾ | ਹਰੇਕ ਦੁਕਾਨਦਾਰ ਦੁਕਾਨ ਦੇ ਬਾਹਰ ਬੋਰਡ ਲਗਾਏ ਕਿ ਤੰਬਾਕੂ ਪੀਣਾ ਸਿਹਤ ਲਈ ਹਾਨੀਕਾਰਕ ਹੈ | ਕੋਈ ਵੀ ਦੁਕਾਨਦਾਰ ਖੁੱਲ੍ਹੀ ਡੱਬੀ ਨਹੀਂ ਵੇਚ ਸਕਦਾ ਤੇ ਨਾ ਹੀ ਕੋਈ ਗ੍ਰਾਹਕ ਦੁਕਾਨ 'ਤੇ ਖੜੇ ਹੋ ਕੇ ਸਿਗਰਟ, ਬੀੜੀ ਪੀ ਸਕਦਾ ਹੈ | ਜਿਹੜੇ ਦੁਕਾਨਦਾਰ ਹਦਾਇਤਾਂ ਦੀ ਪਾਲਨਾ ਨਹੀਂ ਕਰਦੇ ਉਨ੍ਹਾਂ ਦੇ ਚਾਲਾਨ ਕੱਟੇ ਹਨ ਤੇ ਕਈ ਦੁਕਾਨਦਾਰਾਂ ਨੰੂ ਪਾਲਨਾ ਕਰਨ ਦੀ ਹਦਾਇਤ ਕੀਤੀ ਗਈ | ਇਸ ਮੌਕੇ ਐਸ.ਐਲ.ਟੀ. ਦਰਸ਼ਨ ਸਿੰਘ, ਮਹਿੰਦਰ ਸਿੰਘ, ਸੁਮਿਤ ਕੁਮਾਰ ਤੇ ਪੈਸਕੋ ਜਵਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਫ਼ਿਲਮ ਇੰਡਸਟਰੀ ਦੇ ਕਲਾਕਾਰ ਰਵੀ ਪ੍ਰਕਾਸ਼ ਸ਼ਰਮਾ ਨੇ ਪ੍ਰਸਿੱਧ ਗਾਇਕਾ ਆਸ਼ਾ ਭੋਸਲੇ ਦੇ ਦਿਹਾਂਤ 'ਤੇ ਕੀਤਾ ਗਹਿ... ਅਗਲੀ ਖ਼ਬਰ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24