ਪਠਾਨਕੋਟ, 16 ਅਪ੍ਰੈਲ (ਵਿਨੋਦ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਮਨਵਾਲ ਲਮੀਨੀ ਵਿਖੇ 100 ਫੁੱਟ ਲੰਬੇ, 28 ਫੁੱਟ 10 ਸਪੈਨ ਚੌੜੇ ਖੱਡੀ ਪੁਲ ਦਾ ਉਦਘਾਟਨ ਕੀਤਾ | ਇਸ ਪੁਲ ਉੱਪਰ 1.59 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ, ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਚੱਲ ਰਹੇ ਹਨ, ਜਿਸ ਤਹਿਤ ਉਪਰੋਕਤ ਪੁਲਾਂ ਅਤੇ ਸੜਕਾਂ ਦੀ ਉਸਾਰੀ ਨਾਲ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਹੋਣਗੀਆਂ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰੇ ਪੰਜਾਬੀਆਂ ਨੂੰ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ | ਇਸ ਤੋਂ ਇਲਾਵਾ ਪੰਜਾਬ ਦੀਆਂ ਅÏਰਤਾਂ ਨੂੰ 1000 ਰੁਪਏ ਦਿੱਤੇ ਜਾਣਗੇ, ਜਿਸ ਤਹਿਤ ਰਜਿਸਟਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ | ਉਨ੍ਹਾਂ ਕਿਹਾ ਕਿ ਸੁਜਾਨਪੁਰ ਦੀਆਂ ਸਾਰੀਆਂ ਅÏਰਤਾਂ ਨੂੰ ਲਾਭ ਲੈਣ ਲਈ ਆਪਣੇ ਆਪ ਨੂੰ ਰਜਿਸਟਰ ਕਰਵਾਉਣਾ ਪਵੇਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਕੀਤੇ ਗਏ ਸਾਰੇ ਚੋਣ ਵਾਅਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰੇ ਕੀਤੇ ਹਨ | ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਇਹ ਦੱਸਣ ਦਾ ਕੋਈ ਮੁੱਦਾ ਨਹੀਂ ਹੈ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਕੀ ਵਿਕਾਸ ਕੀਤਾ ਹੈ? ਇਸ ਮੌਕੇ ਮੰਡੀ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਅਮਨਦੀਪ, ਐਸ.ਡੀ.ਓ. ਰੋਹਿਨ ਕੋਹਾਲ, ਰਾਜੇਸ਼ ਸ਼ਰਮਾ, ਦੀਪਕ ਗੋਸਵਾਮੀ, ਜੀਵਨ ਕੁਮਾਰ, ਵਰਿੰਦਰ ਕੁਮਾਰ, ਭੂਪੇਂਦਰ ਸਿੰਘ, ਬੱਬਲੂ, ਉਜਾਗਰ ਸਿੰਘ, ਪ੍ਰਵੀਨ ਸਿੰਘ, ਰਾਹੁਲ ਕੁਮਾਰ, ਅਭੀ ਅਤੇ ਕੁਲਵੰਤ ਕੌਰ ਆਦਿ ਕਾਲੋਨੀ ਵਾਸੀ ਮੌਜੂਦ ਸਨ |