06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਲਾਇਨਜ਼ ਕਲੱਬ ਪਠਾਨਕੋਟ ਮੇਨ ਵਲੋਂ ਗੋਪਾਲ ਧਾਮ ਗਊਸ਼ਾਲਾ ਲਈ ਸਹਿਯੋਗ ਰਾਸ਼ੀ ਭੇਟ

Ad Position 21
No active advertisement
ਅਜੀਤ ਡੈਸਕ 17-04-2026
ਪਠਾਨਕੋਟ 16 ਅਪ੍ਰੈਲ (ਸੰਧੂ)- ਲਾਇਨਜ਼ ਕਲੱਬ ਪਠਾਨਕੋਟ ਮੇਨ ਵਲੋਂ ਪ੍ਰਧਾਨ ਨਰਿੰਦਰ ਮਹਾਜਨ ਦੀ ਅਗਵਾਈ ਹੇਠ ਇਕ ਪ੍ਰੋਗਰਾਮ ਦੌਰਾਨ ਗੋਪਾਲ ਧਾਮ ਗਊਸ਼ਾਲਾ ਵਿਚ ਗਊਆਂ ਦੀ ਸੇਵਾ ਲਈ ਸਹਿਯੋਗ ਰਾਸ਼ੀ ਭੇਟ ਕੀਤੀ ਗਈ | ਇਸ ਮੌਕੇ ਪ੍ਰਧਾਨ ਨਰਿੰਦਰ ਮਹਾਜਨ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡਾ ਧਰਮ ਹੈ ਤੇ ਹਰ ਵਿਅਕਤੀ ਨੂੰ ਇਸ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਕਲੱਬ ਵਲੋਂ ਲਗਪਗ 84 ਸਮਾਜ ਸੇਵਾ ਪ੍ਰੋਜੈਕਟ ਕੀਤੇ ਗਏ ਹਨ | ਗੋਪਾਲ ਧਾਮ ਗਊਸ਼ਾਲਾ ਦੇ ਪ੍ਰਧਾਨ ਵਿਜੇ ਪਾਸੀ ਨੇ ਕਲੱਬ ਦਾ ਧੰਨਵਾਦ ਕੀਤਾ | ਸਕੱਤਰ ਸਮੀਰ ਗੁਪਤਾ ਅਤੇ ਕੈਸ਼ੀਅਰ ਸ਼ਰਨਜੀਤ ਸਿੰਘ ਨੇ ਵੀ ਕਲੱਬ ਦੇ ਸਮਾਜਿਕ ਯਤਨਾਂ ਦੀ ਪ੍ਰਸ਼ੰਸਾ ਕੀਤੀ | ਇਸ ਮੌਕੇ ਪ੍ਰੋਜੈਕਟ ਸਕੱਤਰ ਵਿਜੇ ਪਾਸੀ, ਸਮੀਰ ਗੁਪਤਾ, ਸ਼ਰਨਜੀਤ ਸਿੰਘ, ਪੀ.ਆਰ.ਓ. ਨਰਿੰਦਰ ਗੁਪਤਾ ਸਮੇਤ ਹੋਰ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗ੍ਰੀਨਲੈਂਡ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ 100 ਫੀਸਦੀ ਅਗਲੀ ਖ਼ਬਰ ਸ੍ਰੀ ਦਵਾਰਕਾ ਪੂਰੀ ਮੰਦਰ 'ਚ ਰਜਤ ਜੈਅੰਤੀ ਮੌਕੇ ਕੀਤਾ ਕਾਰਡ ਜਾਰੀ
Ad Position 24