ਪਠਾਨਕੋਟ, 16 ਅਪ੍ਰੈਲ (ਸੰਧੂ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸੀਨੀਅਰ ਆਗੂ ਜਥੇਦਾਰ ਹਰਜਿੰਦਰ ਸਿੰਘ ਖ਼ਾਲਸਾ ਜੋ ਕਿ 14 ਅਪ੍ਰੈਲ ਵਾਲੇ ਦਿਨ ਸਦੀਵੀ ਵਿਛੋੜਾ ਦੇ ਗਏ ਹਨ, ਦਾ ਅੰਤਿਮ ਸਸਕਾਰ 17 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਧੀਰਾ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ | ਸਵ: ਜਥੇਦਾਰ ਹਰਜਿੰਦਰ ਸਿੰਘ ਖ਼ਾਲਸਾ ਦੇ ਜਵਾਈ ਪ੍ਰਦੀਪ ਸਿੰਘ ਨੇ ਦੱਸਿਆ ਕਿ ਹਰਜਿੰਦਰ ਸਿੰਘ ਖ਼ਾਲਸਾ ਨੂੰ ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪਾਰਟੀਆਂ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਸ਼ਰਧਾ ਦੇ ਫੁੱਲ ਭੇਟ ਕਰਨਗੇ |ਾ