ਪਠਾਨਕੋਟ, 16 ਅਪ੍ਰੈਲ (ਸੁਮਿਤ)- ਨਗਰ ਨਿਗਮ ਪਠਾਨਕੋਟ ਦੇ ਮੇਅਰ ਪੰਨਾ ਲਾਲ ਭਾਟੀਆ ਨੇ ਆਪਣੇ ਕਾਰਜਕਾਲ ਦੇ ਸਮਾਪਤ ਹੋਣ ਦੀ ਜਾਣਕਾਰੀ ਦਿੰਦਿਆਂ ਰਾਜ ਸਰਕਾਰ 'ਤੇ ਗੰਭੀਰ ਦੋਸ਼ ਲਗਾਏ ਹਨ | ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਗਰ ਨਿਗਮ ਪਠਾਨਕੋਟ ਨੂੰ ਵਿਕਾਸ ਕਾਰਜਾਂ ਲਈ ਇਕ ਵੀ ਪੈਸਾ ਜਾਰੀ ਨਹੀਂ ਕੀਤਾ | ਮੇਅਰ ਭਾਟੀਆ ਨੇ ਆਪਣੇ ਬਿਆਨ ਵਿਚ ਕਿਹਾ ਕਿ ਫ਼ੰਡ ਦੀ ਘਾਟ ਕਾਰਨ ਸ਼ਹਿਰ ਵਿਚ ਕਈ ਜ਼ਰੂਰੀ ਵਿਕਾਸ ਪ੍ਰੋਜੈਕਟ ਅਧੂਰੇ ਰਹਿ ਗਏ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦੀ ਅਣਦੇਖੀ ਕਾਰਨ ਨਗਰ ਨਿਗਮ ਨੂੰ ਆਪਣੇ ਸੀਮਤ ਸਰੋਤਾਂ ਨਾਲ ਹੀ ਕੰਮ ਚਲਾਉਣਾ ਪਿਆ ਜਿਸ ਨਾਲ ਸ਼ਹਿਰ ਦੇ ਬੁਨਿਆਦੀ ਢਾਂਚੇ 'ਤੇ ਅਸਰ ਪਿਆ ਹੈ | ਉਨ੍ਹਾਂ ਅੱਗੇ ਕਿਹਾ ਕਿ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਉਪਲੱਬਧ ਸਰੋਤਾਂ ਦਾ ਵਧੀਆ ਇਸਤੇਮਾਲ ਕਰਨ ਦੀ ਕੋਸ਼ਿਸ਼ ਕੀਤੀ ਪਰ ਯੋਗ ਆਰਥਿਕ ਮਦਦ ਤੋਂ ਬਿਨਾਂ ਉਮੀਦਤ ਵਿਕਾਸ ਸੰਭਵ ਨਹੀਂ ਹੋ ਸਕਿਆ |