06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਬਿਜਲੀ ਕਾਮੇ ਵਰਕ ਟੂ ਰੂਲ ਅਨੁਸਾਰ ਬਣਦੀ ਡਿਊਟੀ ਕਰਨਗੇ-ਉਦੀਪੁਰ/ਧਾਲੀਵਾਲ

Ad Position 21
No active advertisement
ਅਜੀਤ ਡੈਸਕ 17-04-2026
ਗੁਰਦਾਸਪੁਰ, 16 ਅਪ੍ਰੈਲ (ਅਸ਼ੋਕ ਸ਼ਰਮਾ)- ਪਾਵਰਕਾਮ ਦੀ ਮੈਨੇਜਮੈਂਟ ਵਲੋਂ ਬਿਜਲੀ ਕਾਮਿਆਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਪਾਵਰਕਾਮ ਤੇ ਟਰਾਂਸਕੋ ਦੀ ਮੈਨੇਜਮੈਂਟ ਵਿਰੁੱਧ ਸੰਘਰਸ਼ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਗੁਰਦਾਸਪੁਰ ਸਰਕਲ ਅੰਦਰ ਬਿਜਲੀ ਕਾਮੇ ਵਰਕ ਟੂ ਰੂਲ ਅਨੁਸਾਰ ਬਣਦੀ ਡਿਊਟੀ ਕਰਨਗੇ | ਇਸ ਸੰਬੰਧੀ ਪੀ.ਐਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਬਲਵਿੰਦਰ ਉਦੀਪੁਰ, ਮੰਡਲ ਯੂਨਿਟ ਗੁਰਦਾਸਪੁਰ ਦੇ ਪ੍ਰਧਾਨ ਅਮਨਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਾਵਰਕਾਮ ਦੀ ਮੈਨੇਜਮੈਂਟ ਬਿਜਲੀ ਕਾਮਿਆਂ ਦੀਆਂ ਮੰਨੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕਰ ਰਹੀ ਹੈ, ਮਹਿਕਮੇ ਅੰਦਰ 50000 ਹਜ਼ਾਰ ਅਸਾਮੀਆਂ ਖਾਲੀ ਪਈਆਂ ਹਨ ਤੇ ਕਰਮਚਾਰੀਆਂ ਦੀ ਗਿਣਤੀ ਵਰਕ ਲੋਡ ਦੇ ਮੁਤਾਬਿਕ ਨਾ-ਮਾਤਰ ਹੈ ਜਿਸ ਕਾਰਨ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਬਿਜਲੀ ਕਾਮਿਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮਹਿਕਮੇ ਅੰਦਰ ਪੱਕੀ ਭਰਤੀ ਕਰਨ ਦੀ ਥਾਂ ਆਊਟ ਸੋਰਸ, ਠੇਕੇਦਾਰੀ ਸਿਸਟਮ ਨੂੰ ਬੜ੍ਹਾਵਾ ਦਿੱਤਾ ਜਾ ਰਿਹਾ ਹੈ, ਦਫ਼ਤਰਾਂ ਦੀਆਂ ਇਮਾਰਤਾਂ ਖੰਡਰ ਬਣਦੀਆਂ ਜਾਂ ਰਹੀਆਂ ਹਨ, ਮਹਿਕਮੇ ਦੀਆਂ ਬੇਸ਼ਕੀਮਤੀ ਜਾਇਦਾਦਾਂ ਨੂੰ ਸਿਆਸੀ ਪੂਰਤੀ ਲਈ ਵੇਚਿਆ ਜਾ ਰਿਹਾ ਹੈ ਜਿਸ ਕਾਰਨ ਬਿਜਲੀ ਕਾਮਿਆਂ ਵਲੋਂ ਸੰਘਰਸ਼ ਦਾ ਐਲਾਨ ਕੀਤਾ ਹੈ | ਅਮਨਦੀਪ ਸਿੰਘ ਧਾਲੀਵਾਲ ਨੇ ਗੁਰਦਾਸਪੁਰ ਸਰਕਲ ਦੇ ਸਮੂਹ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਫ਼ੀਲਡ, ਦਫ਼ਤਰਾਂ 'ਚ ਵਰਕ ਟੂ ਰੂਲ ਅਨੁਸਾਰ ਬਣਦੀ ਡਿਊਟੀ ਕਰਨ |
Ad Position 22
No active advertisement
ਪਿਛਲੀ ਖ਼ਬਰ ਟੈੱਟ ਪ੍ਰੀਖਿਆ ਦੇ ਦੂਰਲੇ ਕੇਂਦਰਾਂ ਕਾਰਨ ਇਨ-ਸਰਵਿਸ ਅਧਿਆਪਕ ਪ੍ਰੇਸ਼ਾਨ, ਸਰਕਾਰ ਕੋਲੋਂ ਜ਼ਿਲ੍ਹਾ ਪੱਧਰ 'ਤੇ ਕੇਂਦਰ ਬਣ... ਅਗਲੀ ਖ਼ਬਰ ਜੀਵਨ ਜੋਤੀ ਪਬਲਿਕ ਸਕੂਲ 'ਚ 10ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ
Ad Position 24