ਘੁਮਾਣ, 17 ਅਪ੍ਰੈਲ (ਬੰਮਰਾਹ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੀ ਛੋਹ ਪ੍ਰਾਪਤ ਗੁਰਦੁਆਰਾ ਚਰਨ ਕਮਲ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਪਿਆਰੇ ਭਾਈ ਮੋਹਕਮ ਸਿੰਘ ਜੀ ਦਾ ਜਨਮ ਦਿਹਾੜਾ ਤੇ ਖਾਲਸਾ ਪੰਥ ਦਾ ਸਾਜਨਾ ਦਿਵਸ ਨੂੰ ਸਮਰਪਿਤ 19 ਅਪ੍ਰੈਲ ਨੂੰ ਸਮਾਗਮ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ਸ੍ਰੀ ਨਾਮਦੇਵ ਸ਼੍ਰੋਮਣੀ ਦੀਵਾਨ ਗੁਰਦੁਆਰਾ ਚਰਨ ਕਵਲ ਸਾਹਿਬ ਘੁਮਾਣ ਦੇ ਸਕੱਤਰ ਅਮਰਜੀਤ ਸਿੰਘ ਪੁਰਬਾ ਨੇ ਦੱਸਿਆ ਕਿ 19 ਅਪ੍ਰੈਲ ਨੂੰ ਸਵੇਰੇ ਸਾਢੇ ਵਜੇ ਅਖੰਡ ਪਾਠ ਦੇ ਭੋਗ ਪੈਣਗੇ | ਉਪਰੰਤ 11 ਵਜੇ ਤੋਂ 2 ਵਜੇ ਤੱਕ ਕੀਰਤਨ ਤੇ ਕਥਾ ਸਮਾਗਮ ਹੋਣਗੇ ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ ਤੇ ਪ੍ਰਚਾਰਕ ਪਹੁੰਚ ਕੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਨਗੇ |