14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਬਿਜਲੀ ਮੰਤਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਗੁਰਦਾਸਪੁਰ, 17 ਅਪ੍ਰੈਲ (ਚੱਕਰਾਜਾ)- ਪੀ.ਐਸ.ਈ.ਬੀ ਇੰਪਲਾਈਜ਼ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਸੂਬਾ ਪੱਧਰੀ ਫ਼ੈਸਲੇ ਮੁਤਾਬਿਕ ਅੱਜ ਸਬ ਡਵੀਜ਼ਨ ਦੋਰਾਂਗਲਾ ਵਿਖੇ ਬਿਜਲੀ ਮੁਲਾਜ਼ਮਾਂ ਵਲੋਂ ਜੇ.ਪੀ. ਜੰਜੂਆ ਦੀ ਪ੍ਰਧਾਨਗੀ ਹੇਠ ਬਿਜਲੀ ਮੰਤਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਸਰਕਲ ਗੁਰਦਾਸਪੁਰ ਦੇ ਪ੍ਰਧਾਨ ਸਾਹਿਬ ਸਿੰਘ ਧਾਲੀਵਾਲ ਨੇ ਦੱਸਿਆ ਕਿ ਬੀਤੇ ਦਿਨੀਂ ਪਾਵਰਕਾਮ ਦੀ ਮੈਨੇਜਮੈਂਟ ਅਤੇ ਬਿਜਲੀ ਮੰਤਰੀ ਵਲੋਂ ਆਗੂਆਂ ਨੂੰ ਮੁਲਾਜ਼ਮ ਮੰਗਾਂ ਬਾਰੇ ਚੰਡੀਗੜ੍ਹ ਵਿਖੇ 16 ਅਪ੍ਰੈਲ ਨੂੰ ਉਦਯੋਗ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਲਈ ਸੱਦਾ ਪੱਤਰ ਦਿੱਤਾ ਗਿਆ ਸੀ ਜਿਥੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਮੀਟਿੰਗ ਲਈ ਪਹੁੰਚੇ ਪਰ ਬਿਜਲੀ ਮੰਤਰੀ ਵਲੋਂ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਆਗੂਆਂ ਨਾਲ ਤਲਖ਼ੀ ਨਾਲ ਗੱਲ ਕੀਤੀ ਗਈ ਜਿਸ ਕਾਰਨ ਆਗੂਆਂ ਵਲੋਂ ਸਰਕਾਰ ਤੇ ਬਿਜਲੀ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਮੁਲਾਜ਼ਮ ਆਗੂਆਂ ਨੇ ਬਿਜਲੀ ਮੰਤਰੀ ਦੇ ਤਲਖ਼ੀ ਭਰੇ ਸ਼ਬਦਾਂ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਬਿਜਲੀ ਇਕ ਮਹੱਤਵਪੂਰਨ ਅਦਾਰਾ ਹੈ ਤੇ ਬਿਜਲੀ ਕਾਮਿਆਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ, ਇਸ ਲਈ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਨੂੰ ਮੁਲਾਜ਼ਮਾਂ ਮੰਗਾਂ ਦਾ ਨਿਪਟਾਰਾ ਕਰਨਾ ਚਾਹੀਦਾ ਹੈ ਤਾਂ ਜੋ ਬਿਜਲੀ ਕਾਮਿਆਂ 'ਚ ਫੈਲੇ ਰੋਸ ਨੂੰ ਦੂਰ ਕੀਤਾ ਜਾ ਸਕੇ | ਇਸ ਮੌਕੇ ਮਲਕੀਤ ਸਿੰਘ ਢਿੱਲੋਂ ਜੇੇ.ਈ, ਬਲਜੀਤ ਸਿੰਘ ਹੁੰਦਲ ਜੇੇ.ਈ, ਲਖਵਿੰਦਰ ਸਿੰਘ ਟਾਂਡਾ, ਰਕੇਸ਼ ਕੁਮਾਰ, ਸਤਨਾਮ ਸਿੰਘ, ਲਖਵਿੰਦਰ ਸਿੰਘ, ਜਸਵੰਤ ਸਿੰਘ, ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਵਲੋਂ ਰੈਲੀ ਦੌਰਾਨ ਵੱਡੀ ਗਿਣਤੀ ਪਹੁੰਚਣ 'ਤੇ ਹਲਕਾ ਵਾਸੀਆਂ ਦਾ ਧੰਨਵਾਦ ਅਗਲੀ ਖ਼ਬਰ ਅੱਜ ਦੇ ਧਰਨੇ 'ਚ ਪੈਨਸ਼ਨਰਜ਼ ਵੱਧ ਚੜ੍ਹ ਕੇ ਹਿੱਸਾ ਲੈਣਗੇ- ਸੁਰਿੰਦਰ ਪੱਪੂ
Ad Position 24