13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਮੁੱਖ ਮੰਤਰੀ ਵਲੋਂ ਬਟਾਲਾ ਨੂੰ ਜ਼ਿਲ੍ਹਾ ਨਾ ਐਲਾਨਣ ਦੇ ਰੋਸ ਵਜੋਂ ਬਾਰ ਐਸੋਸੀਏਸ਼ਨ ਨੇ 2 ਦਿਨਾਂ ਲਈ ਕੰਮ ਕੀਤਾ ਬੰਦ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਬਟਾਲਾ, 17 ਅਪ੍ਰੈਲ (ਹਰਦੇਵ ਸਿੰਘ ਸੰਧੂ)- ਪੰਜਾਬ ਅੰਦਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਆਪਣਾ ਵਾਅਦਾ ਪੂਰਾ ਕਰਨ ਵਿਚ ਅਸਮੱਰਥ ਰਹੀ | ਇਸ ਬਾਰੇ ਬਟਾਲਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਕੀਲ ਗੁਰਦੀਪ ਸਿੰਘ ਰੰਧਾਵਾ ਨੇ ਬਾਰ ਰੂਮ ਵਿਚ ਬਾਰ ਮੈਂਬਰਾਂ ਦੇ ਵੱਡੇ ਇਕੱਠ ਮੌਕੇ ਪ੍ਰੈੱਸ ਨੂੰ ਦੱਸਿਆ ਕਿ ਸਾਨੂੰ ਬੜੀ ਉਮੀਦ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਟਾਲਾ ਫੇਰੀ ਦੌਰਾਨ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੇ ਐਲਾਨ ਕਰ ਕੇ ਜਾਣਗੇ ਪਰ ਸਾਡੀ ਉਮੀਦ 'ਤੇ ਪਾਣੀ ਫਿਰ ਗਿਆ ਕਿਉਂਕਿ ਮੁੱਖ ਮੰਤਰੀ ਨੇ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦਾ ਜ਼ਿਕਰ ਤੱਕ ਵੀ ਨਹੀਂ ਕੀਤਾ, ਜਿਸ ਦਾ ਬਟਾਲਾ ਵਾਸੀਆਂ ਅੰਦਰ ਭਾਰੀ ਰੋਸ ਹੈ | ਪ੍ਰਧਾਨ ਰੰਧਾਵਾ ਨੇ ਦੱਸਿਆ ਕਿ ਇਸ ਰੋਸ ਵਜੋਂ 2 ਦਿਨ ਦੀ ਮੁਕੰਮਲ ਹੜ੍ਹਤਾਲ ਕੀਤੀ ਜਾ ਰਹੀ ਹੈ ਤੇ ਸੋਮਵਾਰ ਤੋਂ ਰੋਸ ਸੰਘਰਸ਼ ਨੂੰ ਅਗਲੀ ਰੂਪ ਰੇਖਾ ਦਿੱਤੀ ਜਾਵੇਗੀ ਤੇ ਸੰਘਰਸ਼ ਤੇਜ਼ ਕੀਤਾ ਜਾਵੇਗਾ | ਪ੍ਰਧਾਨ ਨੇ ਅੱਗੇ ਕਿਹਾ ਕਿ ਸਰਕਾਰ ਬਨਣ ਤੋਂ ਪਹਿਲਾਂ ਇਨ੍ਹਾਂ ਨੇ ਸਾਡੇ ਨਾਲ ਵਾਅਦਾ ਕੀਤਾ ਸੀ ਕਿ ਸਰਕਾ ਬਣਦਿਆਂ ਹੀ ਬਟਾਲਾ ਨੂੰ ਪਹਿਲ ਦੇ ਆਧਾਰ 'ਤੇ ਜ਼ਿਲ੍ਹਾ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ 'ਚ ਮੁੱਖ ਮੰਤਰੀ ਭਗਵੰਤ ਮਾਨ ਬਟਾਲਾ ਤਹਿਸੀਲ ਦਾ ਉਦਘਾਟਨ ਕਰਨ ਆਏ ਸੀ, ਉਦੋਂ ਵੀ ਬਾਰ ਵਲੋਂ ਮੰਗ ਪੱਤਰ ਦਿੱਤਾ ਗਿਆ ਸੀ ਤਾਂ ਮੁੱਖ ਮੰਤਰੀ ਨੇ ਉਸ ਵਕਤ ਵੀ ਬਟਾਲਾ ਨੂੰ ਜ਼ਿਲ੍ਹਾ ਬਣਾਉੁਣ ਦਾ ਭਰੋਸਾ ਦਿੱਤਾ ਸੀ | ਅੱਜ ਸਾਨੂੰ ਪੂਰੀ ਉਮੀਦ ਸੀ ਪਰ ਸਾਡੀ ਮੰਗ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਜ਼ਿਲ੍ਹਾ ਬਨਣ ਦੀਆਂ ਸਾਰੀ ਸ਼ਰਤਾਂ ਪੂਰੀਆਂ ਕਰਦਾ ਹੋਣ ਦੇ ਬਾਵਜੂਦ ਇਸ ਨੂੰ ਜ਼ਿਲ੍ਹਾ ਨਹੀਂ ਬਣਾਇਆ ਜਾ ਰਿਹਾ | ਸਾਡਾ ਹੁਣ ਇਸ ਸਰਕਾਰ ਤੋਂ ਵੀ ਭਰੋਸਾ ਉੱਠ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਏ.ਵੀ.ਐੱਮ. ਸਕੂਲ ਦੀ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਪਿੰਡ ਮੁਲੋਵਾਲੀ 'ਚ ਅੱਗ ਲੱਗਣ ਨਾਲ ਕਣਕ ਦੀ ਫਸਲ ਸੜ ਕੇ ਸੁਆਹ
Ad Position 24