ਬਟਾਲਾ, 17 ਅਪ੍ਰੈਲ (ਸਤਿੰਦਰ ਸਿੰਘ)-ਏ.ਵੀ.ਐੱਮ. ਸੀਨੀਅਰ ਸੈਕੰਡਰੀ ਸਕੂਲ ਠਠਿਆਰੀ ਗੇਟ ਬਟਾਲਾ ਦੀ ਦਸਵੀਂ ਜਮਾਤ ਸੀ.ਬੀ.ਐਸ.ਈ. ਬੋਰਡ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਵਿਚ ਹਰਸਿਮਰਤ ਕੌਰ ਨੇ 95.1 ਫ਼ੀਸਦੀ, ਸੁਖਮਨਪ੍ਰੀਤ ਕੌਰ ਨੇ 87.6 ਫ਼ੀਸਦੀ ਅਤੇ ਗੁੰਜਨ ਨੇ 76.8 ਫ਼ੀਸਦੀ ਅੰਕ ਲੈ ਕੇ ਸਕੂਲ ਵਿਚ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ | ਸਾਰੇ ਵਿਦਿਆਰਥੀਆਂ ਨੇ 75 ਫ਼ੀਸਦੀ ਤੋਂ ਵੱਧ ਅੰਕ ਲਏ | ਪਿ੍ੰਸੀਪਲ ਸ਼੍ਰੀਮਤੀ ਰਿਤੁ ਮਹਾਜਨ ਨੇ ਦੱਸਿਆ ਕਿ ਸਾਡੇ ਸਕੂਲ ਦਾ ਨਤੀਜਾ ਹਰ ਸਾਲ 100 ਫ਼ੀਸਦੀ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਇਹ ਸਭ ਵਿਦਿਆਰਥੀਆਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੇ ਚੰਗੇ ਮਾਰਗਦਰਸ਼ਨ ਨਾਲ ਹੀ ਸੰਭਵ ਹੋ ਸਕਿਆ ਹੈ | ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਤਪਾਲ ਮਹਾਜਨ ਨੇ ਵੀ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਉਪਲੱਬਧੀ 'ਤੇ ਮੁਬਾਰਕਬਾਦ ਦਿੱਤੀ |