ਬਟਾਲਾ, 17 ਅਪ੍ਰੈਲ (ਸਤਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਜੀਵਨ ਨੰਗਲ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਦੀ ਪਤਨੀ ਸ਼੍ਰੀਮਤੀ ਗੁਰਪ੍ਰੀਤ ਕੌਰ ਪੰਨੂੰ, ਹਲਕਾ ਕੋਆਰਡੀਨੇਟਰ ਦਵਿੰਦਰ ਕੌਰ ਅਤੇ ਸ੍ਰੀਮਤੀ ਮਨਦੀਪ ਕੌਰ ਦੀ ਅਗਵਾਈ ਹੇਠ ਮਹਿਲਾ ਵਿੰਗ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ | ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਅਤੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 10 ਲੱਖ ਤੱਕ ਦੇ ਮੁਫ਼ਤ ਇਲਾਜ ਵਾਲੇ ਹੈਲਥ ਕਾਰਡ ਦਾ ਇਲਾਕਾ ਵਾਸੀਆਂ ਨਾਲ ਸਹੂਲਤਾਂ ਤੇ ਕਾਰਡ ਬਣਾਉਣ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਸਰਪੰਚ ਰਾਜਵਿੰਦਰ ਕੌਰ, ਗੁਰਵਿੰਦਰ ਸਿੰਘ, ਬੂਆ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਕੁਲਦੀਪ ਕੌਰ, ਗੁਰਵੰਤ ਕੌਰ, ਰਜਵੰਤ ਕੌਰ, ਸਰਬਜੀਤ ਕੌਰ, ਹਰਭਜਨ ਕੌਰ, ਸੇਵਾਮੁਕਤ ਲਖਵਿੰਦਰ ਕੌਰ, ਮਨਜੀਤ ਕੌਰ, ਕੁਲਦੀਪ, ਰਣਜੋਧ ਸਿੰਘ, ਗੁਰਲਾਲ ਸਿੰਘ, ਸਵਿੰਦਰ ਸਿੰਘ, ਰਣਜੀਤ ਕੌਰ, ਗੁਰਪ੍ਰੀਤ ਸਿੰਘ, ਬਖਸ਼ਿਸ਼ ਸਿੰਘ, ਬਲਾਕ ਪ੍ਰਧਾਨ ਮੰਦੀਪ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |