13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸ਼ਿਵਾਲਿਕ ਕਾਲਜ ਆਫ ਐਜੂਕੇਸ਼ਨ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਗੁਰਦਾਸਪੁਰ, 17 ਅਪ੍ਰੈਲ (ਪੰਕਜ ਸ਼ਰਮਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਬੀ.ਐਡ. ਪਹਿਲੇ ਸਮੈਸਟਰ ਵਿਚੋਂ ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਸ਼ਾਨਦਾਰ ਰਿਹਾ ਜਿਸ ਵਿਚ ਵਿਦਿਆਰਥਣ ਕਿਰੀਤੀਕਾ ਨੇ 80 ਫੀਸਦੀ ਅੰਕਾਂ ਨਾਲ ਪਹਿਲਾ, ਰਜਤ ਕੁਮਾਰ ਤੇ ਰਜਵੰਤ ਕੌਰ ਨੇ 77 ਫੀਸਦੀ ਅੰਕਾਂ ਨਾਲ ਦੂਜਾ ਤੇ ਜੈਸਮੀਨ ਕੌਰ, ਨਤਾਸ਼ਾ ਦੱਤਾ, ਸਿਮਰਜੀਤ ਕੌਰ ਤੇ ਜਸਲੀਨ ਨੇ 76 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਸਬੰਧੀ ਸ਼ਿਵਾਲਿਕ ਕਾਲਜ ਗਰੁੱਪ ਦੇ ਚੇਅਰਮੈਨ ਡਾ: ਸਤਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਸ਼ਿਵਾਲਿਕ ਗਰੁੱਪ ਮਿਹਨਤੀ ਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਲਈ ਜ਼ਰੂਰੀ ਸਾਰੇ ਵਿੱਦਿਅਕ ਮੌਕੇ ਪ੍ਰਦਾਨ ਕਰਦਾ ਹੈ | ਇਸ ਉਦੇਸ਼ ਲਈ ਸ਼ਿਵਾਲਿਕ ਕਾਲਜਿਜ ਗਰੁੱਪ ਸਿੱਖਿਆ ਦੇ ਖੇਤਰ ਵਿਚ ਮੌਜੂਦਾ ਤਬਦੀਲੀਆਂ ਨੂੰ ਪੂਰਾ ਕਰਨ ਲਈ ਆਪਣੇ ਵਿੱਦਿਅਕ ਬੁਨਿਆਦੀ ਢਾਂਚੇ ਨੰੂ ਅੱਪਡੇਟ ਕਰਨ ਲਈ ਹਮੇਸ਼ਾ ਤਿਆਰ ਰਹਿੰਦਾ ਹੈ | ਸ਼ਿਵਾਲਿਕ ਕਾਲਜਿਜ ਗਰੁੱਪ ਦੇ ਐਮ.ਡੀ. ਰਿਸ਼ਭਦੀਪ ਸਿੰਘ ਸੰਧੂ ਨੇ ਵਿਦਿਆਰਥੀਆਂ ਤੇ ਸਟਾਫ਼ ਨੰੂ ਵਧਾਈ ਦਿੰਦਿਆਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਕਾਲਜ ਪਿ੍ੰਸੀਪਲ ਡਾ: ਸਰਬਜੀਤ ਕੌਰ ਨੇ ਕਿਹਾ ਕਿ ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਦੇ ਸਾਰੇ ਵਿਦਿਆਰਥੀ ਚੰਗੇ ਅੰਕਾਂ ਨਾਲ ਪਾਸ ਹੋਏ ਹਨ |


Ad Position 22
No active advertisement
ਪਿਛਲੀ ਖ਼ਬਰ ਪਿੰਡ ਬੱਦੋਵਾਲ ਕਲਾਂ 'ਚ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਸਰਕਾਰ ਦੀਆਂ 4 ਸਾਲਾ ਪ੍ਰਾਪਤੀਆਂ ਦਾ ਪ੍ਰਚਾਰ ਕੀਤਾ ਅਗਲੀ ਖ਼ਬਰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਦਾਣਾ ਮੰਡੀ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ <br/>
Ad Position 24