ਬਟਾਲਾ, 17 ਅਪੈ੍ਰਲ (ਸਤਿੰਦਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਬੱਦੋਵਾਲ ਕਲਾਂ 'ਚ ਸਰਪੰਚ ਅਮਨਦੀਪ ਕੌਰ ਦੀ ਅਗਵਾਈ ਹੇਠ ਹੋਏ ਭਾਰੀ ਇਕੱਠ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਹਲਕਾ ਵਾਸੀਆਂ ਨੂੰ ਪੰਜਾਬ ਸਰਕਾਰ ਦੀਆਂ ਚਾਰ ਸਾਲਾ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਦਿਆਂ ਦਰਸਾਇਆ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕ ਦੀਆਂ ਆਸਾਂ-ਉਮੀਦਾਂ ਨੂੰ ਪੂਰਾ ਕਰਦਿਆਂ ਢੁਕਵਾਂ ਪਹਿਰਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਲਈ 1500 ਅਤੇ ਜਨਰਲ ਸ਼੍ਰੇਣੀ ਦੀਆਂ ਔਰਤਾਂ ਲਈ 1000 ਰੁਪਏ ਦੀ ਵਾਧੂ ਪੈਨਸ਼ਨ ਰਜਿਸਟ੍ਰੇਸਨ ਹੋਣ ਨਾਲ ਔਰਤਾਂ ਦੇ ਬੈਂਕ ਖਾਤਿਆਂ ਵਿਚ ਸਿੱਧੀ ਜਮ੍ਹਾ ਹੋ ਜਾਵੇਗੀ, ਜਦ ਕਿ ਘਰਾਂ ਦੇ ਬਿਜਲੀ ਦੇ ਬਿੱਲ ਤਕਰੀਬਨ ਜ਼ੀਰੋ ਆ ਰਹੇ ਹਨ ਅਤੇ ਮੋਟਰਾਂ ਦੀ ਬਿਜਲੀ ਸਪਲਾਈ 'ਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਹੈ | 10 ਲੱਖ ਰੁਪਏ ਦੀ ਮੁਫਤ ਸਿਹਤ ਬੀਮਾ ਯੋਜਨਾ ਦਾ ਲਾਭ ਪ੍ਰਾਪਤ ਕਰ ਕੇ ਲੋਕ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ | ਵੱਡੀ ਗਿਣਤੀ ਵਿਚ ਆਮ ਆਦਮੀ ਕਲੀਨਿਕਾਂ ਰਾਹੀਂ ਮੁਫਤ ਇਲਾਜ, ਦਵਾਈਆਂ ਤੇ ਜਾਂਚ ਟੈਸਟ ਮੁਫਤ ਮੁਹੱਈਆ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ, 2000 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਨੀਟ ਤੇ ਜੇ.ਈ.ਈ. ਪ੍ਰੀਖਿਆ ਪਾਸ ਕਰ ਕੇ ਮੱਲ੍ਹਾਂ ਮਾਰੀਆਂ ਹਨ, ਅਧਿਆਪਕਾਂ ਨੂੰ ਫਿਨਲੈਂਡ ਤੇ ਸਿੰਘਾਪੁਰ ਵਿਖੇ ਵਿਸ਼ਵ ਪੱਧਰੀ ਸਿਖਲਾਈ ਲਈ ਨਿਰੰਤਰ ਭੇਜਿਆ ਜਾ ਰਿਹਾ ਹੈ | ਨੌਜਵਾਨੀ ਨੂੰ ਬੁਰੀਆਂ ਅਲਾਮਤਾਂ ਤੋਂ ਬਚਾਉਣ ਲਈ 9000 ਤੋ ਜ਼ਿਆਦਾ ਆਧੁਨਿਕ ਪੇਂਡੂ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ, 40 ਹਜ਼ਾਰ ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਮੁੜ ਨਿਰਮਾਣ ਕਰਵਾਇਆ ਗਿਆ ਹੈ | ਹੁਣ ਤੱਕ ਸਰਕਾਰ ਵਲੋਂ 65 ਹਜ਼ਾਰ ਤੋਂ ਜ਼ਿਆਦਾ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ | 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 92 ਹਜ਼ਾਰ ਨਸ਼ਾ ਤਸਕਰ ਗਿ੍ਫਤਾਰ ਕੀਤੇ ਗਏ ਹਨ ਅਤੇ 14 ਹਜ਼ਾਰ 700 ਦੇ ਕਰੀਬ ਗੈਂਗਸਟਰ ਜੇਲਾਂ ਵਿਚ ਪਹੁੰਚਾਏ ਗਏ | ਇਸ ਮੌਕੇ ਇਲਾਕਾ ਨਿਵਾਸੀਆਂ ਨੇ ਮਾਨ ਸਰਕਾਰ ਵਲੋਂ ਕੀਤੇ ਕੰਮਾਂ ਦੀ ਭਰਪੂਰ ਸ਼ਾਲਾਘਾ ਕੀਤੀ | ਇਸ ਮੌਕੇ ਮੈਂਬਰ ਸੁਖਵਿੰਦਰ ਸਿੰਘ, ਇੰਦਰ ਸਿੰਘ, ਮੱਖਣ ਸਿੰਘ, ਪਰਗਟ ਸਿੰਘ, ਸੁਖਪ੍ਰੀਤ ਸਿੰਘ, ਪਰਗਟ ਮਸੀਹ, ਗੁਰਜੀਤ ਸਿੰਘ, ਬਲਦੇਵ ਸਿੰਘ, ਅਮਰੀਕ ਸਿੰਘ ਚੀਮਾ, ਹਰਿੰਦਰਪਾਲ ਸਿੰਘ, ਦਿਲਬਾਗ ਸਿੰਘ, ਪਰਗਟ ਸਿੰਘ, ਅਵਤਾਰ ਸਿੰਘ, ਮਨਜੀਤ ਸਿੰਘ, ਗੁਰਮੀਤ ਕੌਰ, ਹਰਜੀਤ ਕੌਰ ਆਦਿ ਹਾਜ਼ਰ ਰਹੇ |