13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਜੀ.ਐਸ. ਇੰਟਰਨੈਸ਼ਨਲ ਪਬਲਿਕ ਸਕੂਲ ਭਗਵਾਨਪੁਰ ਦੀ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਕੋਟਲੀ ਸੂਰਤ ਮੱਲ੍ਹੀ, 17 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)-ਜੀ.ਐੱਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਨੇ ਦਸਵੀਂ ਜਮਾਤ ਦਾ ਸੀ.ਬੀ.ਐੱਸ.ਈ. ਨਤੀਜਾ 100 ਫੀਸਦੀ ਹਾਸਲ ਕੀਤਾ | ਪਿ੍ੰਸੀਪਲ ਸ੍ਰੀਮਤੀ ਸੋਨੀਆ ਮਹਾਜਨ ਨੇ ਦੱ ਸਿਆ ਕਿ ਵਿਦਿਆਰਥਣ ਜਸਮੀਤ ਕੌਰ ਨੇ 95 ਫੀਸਦੀ ਅੰਕਾਂ ਨਾਲ ਪਹਿਲਾ, ਮਨਮੀਤ ਕੌਰ ਨੇ 94 ਫੀਸਦੀ ਅੰਕਾਂ ਨਾਲ ਦੂਜਾ ਤੇ ਵਜਰਾਕਰੂਰ ਲਾਸਿਆ ਨੇ 92.2 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕਰ ਕੇ ਸਕੂਲ ਤੇ ਮਾਪਿਆਂ ਦਾ ਨਾਂਲ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਸ ਸਾਲ 20 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅਤੇ ਬਾਕੀ ਸਾਰੇ ਵਿਦਿਆਰਥੀਆਂ ਨੇ 75 ਫੀਸਦੀ ਤੋਂਾ ਉੱਪਰ ਅੰਕ ਹਾਸਲ ਕਰ ਕੇ ਸਕੂਲ ਦਾ ਨਾਂਅ ਚਮਕਾਇਆ ਹੈ | ਉਨ੍ਹਾਂ ਦੱਸਿਆ ਕਿ ਵਿਸ਼ਿਆਂ ਦੇ ਨਤੀਜਿਆਂ ਵਿਚ ਵੀ ਵਿਦਿਆਰਥੀਆਂ ਨੇ ਉੱਚ ਦਰਜੇ ਦਾ ਪ੍ਰਦਰਸ਼ਨ ਕੀਤਾ | ਅੰਗਰੇਜ਼ੀ ਵਿਚ ਸਭ ਤੋਂ ਵੱਧ 92 ਅੰਕ, ਪੰਜਾਬੀ ਵਿਚ 99, ਗਣਿਤ ਵਿਚ 98, ਵਿਗਿਆਨ ਵਿਚ 95, ਸਮਾਜਿਕ ਵਿਗਿਆਨ ਵਿਚ 93, ਹਿੰਦੀ ਵਿਚ 96 ਅਤੇ ਆਰਟੀਫ਼ੀਸ਼ਲ ਇੰਟੈਲੀਜੈਂਸ ਵਿਚ 99 ਅੰਕ ਪ੍ਰਾਪਤ ਕੀਤੇ ਗਏ | ਪਿ੍ੰਸੀਪਲ ਸ਼੍ਰੀਮਤੀ ਸੋਨੀਆ ਮਹਾਜਨ ਨੇ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਤੇ ਮਾਪਿਆਂ ਦੇ ਸਹਿਯੋਗ ਦੇ ਹਨ | ਸਕੂਲ ਦੇ ਡਾਇਰੈਕਟਰ ਅਯੋਧ ਸਿੰਘ ਨੇ ਵੀ ਵਿਦਿਆਰਥੀਆਂ ਦੀ ਪ੍ਰਾਪਤੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਸਕੂਲ ਹਮੇਸ਼ਾ ਉੱਚ ਸਿੱਖਿਆ ਦੇ ਮਿਆਰਾਂ ਨੂੰ ਬਣਾਈ ਰੱਖਣ ਲਈ ਵਚਨਬੱਧ ਹੈ | ਸਕੂਲ ਦੇ ਐਮ.ਡੀ. ਹਰਦਿਆਲ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਨਤੀਜੇ ਸਕੂਲ ਦੀ ਉੱਤਮ ਸਿੱਖਿਆ ਪ੍ਰਣਾਲੀ ਦਾ ਪ੍ਰਮਾਣ ਹਨ ਅਤੇ ਅੱਗੇ ਵੀ ਇਹ ਸਿਲਸਿਲਾ ਜਾਰੀ ਰਹੇਗਾ | ਚੇਅਰਪਰਸਨ ਬਲਜਿੰਦਰ ਕੌਰ ਨੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸਫਲਤਾ ਸਾਰਿਆਂ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ |
Ad Position 22
No active advertisement
ਪਿਛਲੀ ਖ਼ਬਰ ਜੀ.ਟੀ.ਬੀ. ਸਕੂਲ ਕਲਿਆਣਪੁਰ ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲਿਆਂ 'ਚ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਦੋਆਬਾ ਪਬਲਿਕ ਸਕੂਲ 'ਚ ਦਸਵੀਂ ਦੇ ਨਤੀਜਿਆਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ
Ad Position 24