ਬਟਾਲਾ, 17 ਅਪ੍ਰੈਲ (ਸਤਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਕਣਕ ਦੀ ਖਰੀਦ ਸੰਬੰਧੀ ਮਾਪਢੰਡਾ ਛੋਟਾਂ ਦਾ ਐਲਾਨ ਕਰ ਕੇ ਸਲਾਘਾਯੋਗ ਕੰਮ ਕੀਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡੇਰਾ ਬਾਬਾ ਨਾਨਕ ਤੋਂ ਸੀਨੀਅਰ ਭਾਜਪਾ ਆਗੂ ਤੇ ਉੱਘੇ ਸਮਾਜ ਸੇਵਕ ਵਿਜੇ ਸੋਨੀ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਨਾਲ ਮੁਲਾਕਾਤ ਦੌਰਾਨ ਕੀਤਾ | ਇਸ ਮੌਕੇ ਵਿਜੇ ਸੋਨੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਰਜ ਮੰਤਰੀ ਸ: ਰਵਨੀਤ ਸਿੰਘ ਬਿੱਟੂ ਸਮੇਤ ਸਮੁੱਚੀ ਭਾਜਪਾ ਲੀਡਰਸ਼ਿਪ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬੇਮੌਸਮੀ ਬਰਸਾਤ ਨਾਲ ਨੁਕਸਾਨੀ ਹੋਈ ਕਣਕ ਦੀ ਖਰੀਦ ਸੰਬੰਧੀ ਮਾਪਢੰਡਾਂ ਵਿਚ ਰਾਹਤ ਦੇਣ ਲਈ ਸ: ਰਵਨੀਤ ਸਿੰਘ ਬਿੱਟੂ ਅਤੇ ਕੇਂਦਰੀ ਮੰਤਰੀ ਪ੍ਰਲਾਦ ਜੋਸ਼ੀ ਦੇ ਵਿਸ਼ੇਸ਼ ਯਤਨਾਂ ਸਦਕਾ ਕਿਸਾਨਾਂ ਨੂੰ ਰਾਹਤ ਮਿਲੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਕਿਸਾਨ ਆਪਣੀ ਫਸਲ ਮੰਡੀਆਂ ਵਿਚ ਵੇਚਣ ਲਈ ਉਡੀਕ ਰਹੇ ਸਨ ਤੇ ਆਰਥਿਕ ਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਚੱਲ ਰਹੇ ਸਨ, ਪਰ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਸਮਝਦਿਆਂ ਸਮੇਂ ਸਿਰ ਦਖਲ ਦੇਖ ਕੇ ਉਨ੍ਹਾਂ ਦੀ ਖਰੀਦ ਸੰਬੰਧੀ ਮੁਸ਼ਕਿਲ ਹੱਲ ਕੀਤੀ ਹੈ |