13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਵਿਨਫੋਰਡ ਵਰਲਡ ਸਕੂਲ ਬੁੱਲੋਵਾਲ (ਬਟਾਲਾ) ਦੇ ਵਿਦਿਆਰਥੀ ਧਾਰਮਿਕ ਪ੍ਰੀਖਿਆ 'ਚ ਮੋਹਰੀ ਰਹੇ <br/>

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਬਟਾਲਾ, 17 ਅਪ੍ਰੈਲ (ਸਤਿੰਦਰ ਸਿੰਘ)- ਵਿਨਫੋਰਡ ਵਰਲਡ ਸਕੂਲ, ਬੁੱਲੋਵਾਲ (ਬਟਾਲਾ) ਵਿਖੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਸੰਸਥਾ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਲਈ ਗਈ | ਇਸ ਮੌਕੇ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਹ ਪ੍ਰੀਖਿਆ ਹਰ ਸਾਲ ਅਕਤੂਬਰ ਦੇ ਆਖਰੀ ਹਫ਼ਤੇ ਜਾਂ ਨਵੰਬਰ ਦੇ ਪਹਿਲੇ ਹਫ਼ਤੇ ਵਿਚ ਹੁੰਦੀ ਹੈ | ਧਾਰਮਿਕ ਪ੍ਰੀਖਿਆ ਦੇ ਇੰਚਾਰਜ ਕੰਵਲਦੀਪ ਕੌਰ ਦੀ ਯੋਗ ਅਗਵਾਈ ਹੇਠ ਇਸ ਸਾਲ 54 ਵਿਦਿਆਰਥੀਆਂ ਨੇ ਇਸ ਪ੍ਰੀਖਿਆ ਵਿਚ ਹਿੱਸਾ ਲਿਆ ਜਿਨਾਂ ਵਿਚੋਂ 2 ਵਿਦਿਆਰਥੀਆਂ ਹਸਰਤ ਸਿੰਘ ਬਾਠ ਤੇ ਆਗਮਨ ਕੌਰ ਨੇ 99 ਫ਼ੀਸਦੀ ਅੰਕ ਲੈ ਕੇ ਮੈਰਿਟ ਵਿਚ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ 17 ਵਿਦਿਆਰਥੀਆਂ ਨੇ ਉਨ੍ਹਾਂ ਦੀ ਵਧੀਆ ਕਾਰਗੁਜ਼ਾਰੀ ਕਰ ਕੇ ਟਰਾਫ਼ੀਆਂ ਹਾਸਲ ਕੀਤੀਆਂ | ਸਾਰੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਲਈ ਉਨ੍ਹਾਂ ਨੂੰ ਟਰਾਫ਼ੀਆਂ ਦੇ ਨਾਲ-ਨਾਲ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ | ਇਸ ਪ੍ਰੀਖਿਆ ਦੀ ਤਿਆਰੀ ਸਕੂਲ ਵਿਚ ਹੀ ਕਰਵਾਈ ਜਾਂਦੀ ਹੈ | ਸਮਾਗਮ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਦਿਵਿਆ ਗੌਤਮ ਨੇ ਸੰਸਥਾ ਵਲੋਂ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਖੇਤਰਾਂ ਜਿਨ੍ਹਾਂ 'ਚ ਧਾਰਮਿਕ ਸਰਗਰਮੀਆਂ, ਖੇਡਾਂ ਤੇ ਵਾਤਾਵਰਣ ਨੂੰ ਸ਼ੁੱਧ ਕਰਨ ਲਈ ਉਪਰਾਲੇ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਸਾਲਾਨਾ ਸਮਾਗਮ ਦੌਰਾਨ ਵੀ ਸਨਮਾਨਿਤ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਐੱਨ.ਆਰ.ਆਈ. ਪਰਿਵਾਰ ਨੇ ਪਿੰਡ ਸੰਧਵਾਂ ਦੇ ਗੁਰੂ ਘਰ ਦੀ ਇਮਾਰਤ ਲਈ 20 ਲੱਖ ਦੀ ਰਾਸ਼ੀ ਭੇਟ ਕੀਤੀ <br/> ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਕਣਕ ਦੀ ਖਰੀਦ ਸੰਬੰਧੀ ਵਿਸ਼ੇਸ਼ ਛੋਟਾਂ 'ਤੇ ਵਿਜੇ ਸੋਨੀ ਵਲੋਂ ਧੰਨਵਾਦ
Ad Position 24