ਬਟਾਲਾ, 17 ਅਪ੍ਰੈਲ (ਸਤਿੰਦਰ ਸਿੰਘ)- ਅੱਜ ਪਿੰਡ ਲੱਧਾਮੁੰਡਾ ਵਿਖੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਵਿੰਦਰ ਸਿੰਘ ਕਾਹਲੋਂ ਦੇ ਗ੍ਰਹਿ ਵਿਖੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਉਨ੍ਹਾਂ ਦਾ 7ਵੀਂ ਵਾਰ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਹਰਵਿੰਦਰ ਸਿੰਘ ਕਾਹਲੋਂ ਅਤੇ ਪੰਥ ਪ੍ਰਸਿੱਧ ਕਵੀਸ਼ਰ ਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹੀਰਾ ਸਿੰਘ ਲੱਧਾਮੁੰਡਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਘੁੰਮਣ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਵਿਚ ਬਾਰਿਸ਼, ਗੜੇਮਾਰੀ ਤੇ ਤੇਜ਼ ਹਵਾਵਾਂ ਕਰ ਕੇ ਪੰਜਾਬ ਦੇ ਕਿਸਾਨਾਂ ਦੀ ਪੱਕੀ ਹੋਈ ਕਣਕ ਦਾ ਬਹੁਤ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ, ਜਿਸ ਦੀ ਭਰਪਾਈ ਲਈ ਪੰਜਾਬ ਸਰਕਾਰ ਤੁਰੰਤ ਮੁਆਵਜ਼ਾ ਦੇਵੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਰਾਜਸਥਾਨ ਅਤੇ ਹਰਿਆਣਾ ਵਿਚ ਬਾਰਿਸ਼ ਨਾਲ ਨੁਕਸਾਨੀ ਗਈ ਕਿਸਾਨਾਂ ਦੀ ਕਣਕ ਦੀ ਖਰੀਦ ਲਈ ਦਿੱਤੀ ਗਈ ਢਿੱਲ ਪੰਜਾਬ ਦੇ ਕਿਸਾਨਾਂ 'ਤੇ ਵੀ ਲਾਗੂ ਕੀਤੀ ਜਾਵੇ | ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਕਿਸਾਨਾਂ ਨੂੰ ਕਣਕ ਵੇਚਣ ਵਿਚ ਆ ਰਹੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰੇ ਤੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਤੁਰੰਤ ਦੇਵੇ | ਇਸ ਮੌਕੇ ਹਰਵਿੰਦਰ ਸਿੰਘ ਕਾਹਲੋਂ ਨੇ ਲਖਵਿੰਦਰ ਸਿੰਘ ਘੁੰਮਣ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸ: ਘੁੰਮਣ 30 ਸਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਨਿਰਸਵਾਰਥ ਸੇਵਾ ਕਰ ਰਹੇ ਹਨ ਤੇ ਬਹੁਤ ਹੀ ਮਿਹਨਤ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਜਾ ਕੇ ਅਕਾਲੀ ਦਲ ਦੇ ਰਾਜ ਵੇਲੇ ਦੀਆਂ ਪ੍ਰਾਪਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾ ਰਹੇ ਹਨ | ਇਸ ਮੌਕੇ ਅਮਰਜੀਤ ਸਿੰਘ, ਸਾਬਕਾ ਸਰਪੰਚ ਕੁਲਵੰਤ ਸਿੰਘ ਡੇਹਰੀਵਾਲ, ਗੁਰਪ੍ਰੀਤ ਸਿੰਘ ਗੋਪੀ, ਮੰਗਲ ਸਿੰਘ, ਬੂਟਾ ਸਿੰਘ ਨੰਬਰਦਾਰ, ਸਰਵਨ ਸਿੰਘ, ਕੁਲਬੀਰ ਸਿੰਘ, ਸਲਵਿੰਦਰ ਸਿੰਘ ਮੈਂਬਰ ਪੰਚਾਇਤ, ਲਖਬੀਰ ਸਿੰਘ, ਲਖਵਿੰਦਰ ਸਿੰਘ, ਕਰਨੈਲ ਸਿੰਘ, ਕੰਵਲਜੀਤ ਸਿੰਘ, ਤਰਸੇਮ ਸਿੰਘ, ਬੀਰ ਸਿੰਘ ਚੌਕੀਦਾਰ, ਜਥੇ. ਪਿਆਰਾ ਸਿੰਘ, ਲਖਵਿੰਦਰ ਸਿੰਘ, ਸ਼ਾਮ ਸਿੰਘ, ਮਿੰਟੂ, ਅਜੀਤ ਸਿੰਘ ਸਾਬਕਾ ਫੌਜੀ, ਅਰਸ਼ਦੀਪ ਸਿੰਘ, ਸੁਖਦੀਪ ਸਿੰਘ, ਸੇਵਾ ਸਿੰਘ, ਪ੍ਰਭਜੋਤ ਸਿੰਘ, ਪਿੰਦਰ ਸਿੰਘ, ਸਰਬਜੀਤ ਸਿੰਘ, ਸਵਿੰਦਰ ਸਿੰਘ, ਸੁਰਿੰਦਰ ਸਿੰਘ, ਗੁਰਨਾਮ ਸਿੰਘ, ਫੁੰਮਣ ਸਿੰਘ ਆਦਿ ਹਾਜ਼ਰ ਸਨ |