11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਗੁਰੂ ਸਾਗਰ ਪਬਲਿਕ ਸਕੂਲ ਪੰਧੇਰ ਦੇ ਵਿਦਿਆਰਥੀਆਂ ਨੇ 10ਵੀ ਜਮਾਤ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ <br/>

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਫਤਹਿਗੜ੍ਹ ਚੂੜੀਆਂ, 17 ਅਪ੍ਰੈਲ (ਐਮ.ਐਸ. ਫੁੱਲ)- ਕੇਂਦਰੀ ਮਾਧਿਮਿਕ ਸਿੱਖਿਆ ਬੋਰਡ ਵਲੋਂ 10ਵੀਂ ਕਲਾਸ ਦੇ ਐਲਾਨੇ ਗਏ ਨਤੀਜਿਆਂ ਵਿਚ ਗੁਰੂ ਸਾਗਰ ਪਬਲਿਕ ਸਕੂਲ ਪੰਧੇਰ ਦੇ ਵਿਦਿਆਰਥੀਆਂ ਨੇ 100 ਫੀਸਦੀ ਨਤੀਜਾ ਹਾਸਲ ਕਰ ਕੇ ਇਲਾਕੇ ਵਿਚ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਮਿਹਨਤ ਅਤੇ ਅਧਿਆਪਕਾਂ ਵਲੋ ਦਿੱਤੀ ਅਗਵਾਈ ਸਦਕਾ ਵਧੀਆ ਅੰਕ ਹਾਸਲ ਕੀਤੇ ਹਨ | ਵਿਦਿਆਰਥਣ ਸਿੱਧੀ ਸ਼ਰਮਾ ਨੇ 87 ਫੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਵਿਚੋਂ ਪਹਿਲਾ, ਭਾਵਿਸ਼ਿਆ ਚੱਢਾ ਨੇ 85 ਫੀਸਦੀ ਨਾਲ ਦੂਜਾ ਅਤੇ ਪਾਰਸ ਨੰਦਾ ਨੇ 82 ਫੀਸਦੀ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ | ਸਕੂਲ ਦੇ ਡਾਇਰੈਕਟਰ ਡਾ. ਅਨੰਦਜੀਤ ਕੌਰ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ | ਚੇਅਰਪਰਸਨ ਹਰਜਿੰਦਰਪਾਲ ਕੌਰ ਕੰਗ ਅਤੇ ਮੈਨੇਜਿੰਗ ਡਾਇਰੈਕਟਰ ਸ: ਅਵਤਾਰ ਸਿੰਘ ਕੰਗ ਨੇ ਵੀ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਵਲੋਂ ਕੀਤੀ ਮਿਹਨਤ ਰੰਗ ਲਿਆਈ ਹੈ | ਡਾ. ਗੁਲਵਤਨ ਸਿੰਘ ਕੰਹ ਨੇ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵਿਦਿਆਰਥੀ ਆਪਣੇ ਟੀਚਿਆਂ ਨੂੰ ਹਾਸਲ ਕਰ ਸਕਣ | ਉਨ੍ਹਾਂ ਕਿਹਾ ਕੇ ਇਲਾਕਾ ਨਿਵਾਸੀਆਂ ਦੀ ਮੰਗ 'ਤੇ ਜੀ.ਪੀ. ਐਸ ਸਪੋਰਟਸ ਅਕੈਡਮੀ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਵਿਚ ਹਰ ਤਰ੍ਹਾਂ ਦੀ ਖੇਡ ਨਾਲ ਸਬੰਧਿਤ ਮੈਦਾਨ ਆਧੁਨਿਕ ਕਿਸਮ ਦੇ ਤਿਆਰ ਕਰਵਾਏ ਗਏ ਹਨ ਤੇ ਉੱਚ ਯੋਗਤਾ ਤੇ ਹੁਨਰਮੰਦ ਕੋਚ ਖਿਡਾਰੀਆਂ ਨੂੰ ਸਿਖਲਾਈ ਦੇਣਗੇ | ਸਕੂਲ ਪ੍ਰਬੰਧਕਾਂ ਨੇ ਅਧਿਆਪਕਾਂ ਅਤੇ ਮਾਪਿਆਂ ਦੇ ਯੋਗਦਾਨ ਦੀ ਵੀ ਸਰਾਹਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਹੋਲੀ ਚਾਈਲਡ ਸਕੂਲ 'ਚ ਅੰਗਰੇਜ਼ੀ ਤੇ ਪੰਜਾਬੀ ਭਾਸ਼ਾ ਦੇ ਸੁੰਦਰ ਲਿਖਾਈ ਮੁਕਾਬਲੇ ਅਗਲੀ ਖ਼ਬਰ ਇਤਿਹਾਸਕ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਵਿਖੇ ਵਿਸਾਖੀ ਦਿਹਾੜਾ ਸ਼ਰਧਾ ਨਾਲ ਮਨਾਇਆ
Ad Position 24