ਕਲਾਨੌਰ, 17 ਅਪ੍ਰੈਲ (ਪੁਰੇਵਾਲ)-ਜ਼ਿਲ੍ਹੇ ਦੀ ਪ੍ਰਮੁੱਖ ਸਥਾਨਕ ਦਾਣਾ ਮੰਡੀ 'ਚ ਮਾਰਕਿਟ ਕਮੇਟੀ ਦੇ ਚੇਅਰਮੈਨ ਸ. ਰਣਜੇਤ ਸਿੰਘ ਬਾਠ ਝੰਗੀ ਵਲੋਂ ਕਣਕ ਦੀ ਸਰਕਾਰੀ ਖ੍ਰੀਦ ਸ਼ੁਰੂ ਕਰਵਾਉਣ ਉਪਰੰਤ ਗੱਲਬਾਤ ਦੌਰਾਨ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਕਣਕ ਖਰੀਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਚੇਅ. ਬਾਠ ਝੰਗੀ ਨੇ ਕਿਹਾ ਕਿ ਸਰਕਾਰ ਦੇ ਮਾਪਦੰਡਾਂ ਤਹਿਤ ਮੰਡੀਆਂ 'ਚ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ ਤੇ ਕਲਾਨੌਰ 'ਚ ਸਰਕਾਰੀ ਖਰੀਦ ਏਜੰਸੀਆਂ ਪਨਗਰੇਨ, ਪਨਸਪ, ਮਾਰਕਫੈੱਡ ਤੇ ਵੇਅਰਹਾਊਸ ਵਲੋਂ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ | ਇਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਕੁਮਾਰ ਗੋਰਾ ਸਲਹੋਤਰਾ ਦੀ ਅਗਵਾਈ 'ਚ ਕਿਸਾਨਾਂ ਤੇ ਚੇਅ. ਰਣਜੇਤ ਸਿੰਘ ਬਾਠ ਝੰਗੀ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਕੁਲਵਿੰਦਰ ਸਿੰਘ ਸਰਾਂ, ਸਰਪੰਚ ਹਰਵੰਤ ਸਿੰਘ ਲੋਪਾ, ਹਰਕੀਰਤ ਸਿੰਘ ਪੱਡਾ, ਸਰਪੰਚ ਗੁਰਦੀਪ ਸਿੰਘ ਕਾਹਲੋਂ ਬੋਹੜਵਡਾਲਾ, ਲਲਿਤ ਸ਼ਰਮਾ, ਤਰਲੋਕ ਨਾਥ ਵਿੱਗ, ਹਰਪਾਲ ਸਿੰਘ ਕਿੱਟੂ ਕਾਹਲੋਂ, ਰੋਹਿਤ ਵਿੱਗ, ਸੁਰਿੰਦਰ ਸਿੰਘ, ਰਮਨ ਕੁਮਾਰ, ਗੁਰਨਾਮ ਸਿੰਘ ਬਰੀਲ੍ਹਾ, ਰਾਜਾ ਦਿਓਲ, ਨਵਤੇਜ ਸਿੰਘ ਸਮੇਤ ਆੜ੍ਹਤੀ ਤੇ ਕਿਸਾਨ ਹਾਜ਼ਰ ਰਹੇ |