ਨੌਸ਼ਹਿਰਾ ਮੱਝਾ ਸਿੰਘ,17 ਅਪ੍ਰੈਲ (ਰਵੀ ਭਗਤ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਮੀਟਿੰਗ ਸਥਾਨਕ ਪਿੰਡ ਬਿਧੀਪੁਰ ਵਿਖੇ ਅਕਾਲੀ ਆਗੂ ਬਲਵੰਤ ਸਿੰਘ ਬਿਧੀਪੁਰ ਦੀ ਅਗੁਵਾਈ ਹੇਠ ਹੋਈ ਜਿਸ ਵਿਚ ਵਿਸ਼ੇਸ ਤੌਰ 'ਤੇ ਸੀਨੀਅਰ ਅਕਾਲੀ ਆਗੂ ਤੇ ਸੂਬਾ ਮੀਤ ਪ੍ਰਧਾਨ ਰਮਨਦੀਪ ਸਿੰਘ ਸੰਧੂ ਸਾਥੀਆਂ ਸਮੇਤ ਹਾਜ਼ਰ ਹੋਏ | ਰਮਨਦੀਪ ਸਿੰਘ ਸੰਧੂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਹਾਈਕਮਾਂਡ ਵਲੋਂ ਪਿਛਲੇ ਦਿਨੀਂ ਆਈ ਬੇ-ਮੌਸਮੀ ਬਰਸਾਤ ਤੇ ਗੜੇਮਾਰੀ ਦੇ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਨੂੰ ਝੱਲਣ ਵਾਲੇ ਕਿਸਾਨਾਂ ਦੀ ਬਾਂਹ ਫੜਨ ਦੇ ਕੀਤੇ ਐਲਾਨ ਦੀ ਸ਼ਲਾਘਾ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਬਾਦਲ ਪੰਜਾਬੀਆਂ ਦੇ ਨਾਲ ਖੜਨ ਵਾਲੀ ਇਕਲੌਤੀ ਖੇਤਰੀ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹੱਕਾਂ ਲਈ ਆਵਾਜ ਬੁਲੰਦ ਕੀਤੀ ਹੈ | ਰਮਨਦੀਪ ਸਿੰਘ ਸੰਧੂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਿੰਡਾਂ ਵਿਚ ਨਿਰੰਤਰ ਮੀਟਿੰਗਾਂ ਕੀਤੀਆਂ ਜਾਣਗੀਆਂ ਤੇ ਹਰ ਵਰਗ ਨੂੰ ਪਾਰਟੀ ਨਾਲ ਜੋੜਨ 'ਤੇ ਸ਼ੋ੍ਰਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਇੰਨ-ਬਿੰਨ ਤਿਆਰ ਹੈ | ਇਸ ਮੌਕੇ ਤਰਲੋਚਨ ਸਿੰਘ ਸਤਕੋਹਾ, ਨਵਕਰਨਬੀਰ ਸਿੰਘ ਸੰਧੂ, ਸਾ. ਸਰਪੰਚ ਸੀਤਲ ਸਿੰਘ ਤਲਵੰਡੀ, ਸਾ. ਸਰਪੰਚ ਸਲਾਮਤ ਮਸੀਹ ਥੇਹ ਗੁਲਾਮ ਨਬੀ, ਸਾ. ਸਰਪੰਚ ਮਨਜੀਤ ਸਿੰਘ ਸੁਚੇਤਗੜ, ਮੇਜਰ ਸਿੰਘ ਮੂਲਿਆਂਵਾਲ, ਜਸਪਾਲ ਸਿੰਘ ਕਲੇਰ ਖੁਰਦ, ਹਰਜਿੰਦਰ ਸਿੰਘ ਕਲੇਰ, ਡਾ. ਗੁਰਬਚਨ ਸਿੰਘ, ਸੁਖਵਿੰਦਰ ਸਿੰਘ ਜੌਹਲ, ਹਿਤਕਾਰ ਸਿੰਘ, ਗੁਲਜਾਰ ਸਿੰਘ ਆਦਿ ਹਾਜ਼ਰ ਸਨ |