09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਤਹਿਤ ਤੀਸਰਾ ਪੜਾਅ ਸ਼ੁਰੂ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਗੁਰਦਾਸਪੁਰ, 17 ਅਪ੍ਰੈਲ (ਅਸ਼ੋਕ ਸ਼ਰਮਾ)-ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਤਹਿਤ ਪੜਾਅ 3 ਸ਼ੁਰੂ ਕੀਤਾ ਹੈ | ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਸੀ.ਈ.ਉ. ਡੀ.ਬੀ.ਈ.ਈ. ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਨੌਜਵਾਨ ਜੋ ਰੁਜ਼ਗਾਰ ਦੇ ਮੌਕੇ ਪ੍ਰਾਪਤ ਕਰਨਾ ਚਾਹੁੰਦੇ ਹਨ, ਉਹ https://pminternship.mca.gov.in/ ਵੈੱਬਸਾਈਟ 'ਤੇ ਜਾ ਕੇ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ 3 ਤਹਿਤ ਚੋਟੀ ਦੀਆਂ ਕੰਪਨੀਆਂ 'ਚ ਕੰਮ ਕਰਨ ਦਾ ਤਜਰਬਾ ਅਤੇ ਹੁਨਰ ਪ੍ਰਾਪਤ ਕਰਨ ਲਈ ਅਰਜ਼ੀ ਫਾਰਮ ਅਪਲਾਈ ਕਰ ਸਕਦੇ ਹਨ | ਚੁਣੇ ਗਏ ਇੰਟਰਨਜ਼ ਨੂੰ ਪੂਰੀ ਇੰਟਰਨਸ਼ਿਪ ਦੌਰਾਨ 9000 ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ | ਜੋ ਸਿੱਖਿਆਰਥੀ/ਨੌਜਵਾਨ ਇਸ ਇੰਟਰਨਸ਼ਿਪ ਨੂੰ ਪੂਰਾ ਕਰੇਗਾ, ਉਸ ਨੰੂ ਸਰਕਾਰ ਵਲੋਂ ਪ੍ਰਧਾਨ ਮੰਤਰੀ ਜੀਵਨ ਜੋਯਤੀ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਤਹਿਤ ਬੀਮਾ ਕਵਰੇਜ ਵੀ ਪ੍ਰਦਾਨ ਕੀਤਾ ਜਾਵੇਗਾ | ਜ਼ਿਲ੍ਹਾ ਰੁਜ਼ਗਾਰ ਅਫ਼ਸਰ ਤੇਜਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਕੀਮ ਤਹਿਤ ਰਜਿਸਟਰੇਸ਼ਨ ਕਰਨ ਲਈ ਉਮੀਦਵਾਰ ਦੀ ਉਮਰ 18 ਤੋਂ 25 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ, ਵਿੱਦਿਅਕ ਯੋਗਤਾ ਵਿਚ ਹਾਈ ਸਕੂਲ, ਹਾਇਰ ਸੈਕੰਡਰੀ, ਆਈ.ਟੀ. ਸਰਟੀਫਿਕੇਟ, ਪੋਲੀਟੈਕਨਿਕ ਡਿਪਲੋਮਾ, ਜਾਂ ਬੀ.ਏ., ਬੀ.ਐਸ.ਈ., ਬੀ-ਕਾਮ, ਬੀ-ਟੈੱਕ ਵਰਗੀਆਂ ਡਿਗਰੀਆਂ ਸ਼ਾਮਿਲ ਹਨ | ਗਰੈਜੂਏਸ਼ਨ/ਪੋਸਟ-ਗ੍ਰੈਜੂਏਸ਼ਨ ਦੇ ਆਖ਼ਰੀ ਸਾਲ ਵਾਲੇ ਵਿਦਿਆਰਥੀ ਵੀ ਇੰਟਰਨਸ਼ਿਪ ਲਈ ਅਪਲਾਈ ਕਰ ਸਕਦੇ ਹਨ | ਆਈ.ਆਈ.ਟੀ., ਆਈ.ਆਈ.ਐਮ., ਐਨ.ਐਲ.ਯੂ., ਆਈ.ਆਈ.ਐਸ.ਈ.ਆਰ., ਵਰਗੇ ਸੰਸਥਾਨਾਂ ਤੋਂ ਪਾਸ ਉਮੀਦਵਾਰ ਜਾਂ ਸੀ.ਏ., ਸੀ.ਐਸ., ਐਮ.ਬੀ.ਬੀ.ਐਸ., ਐਮ.ਬੀ.ਏ., ਪੀ.ਐਚ.ਡੀ., ਵਰਗੀ ਯੋਗਤਾ ਵਾਲੇ ਵਿਅਕਤੀ ਇਸ ਸਕੀਮ ਲਈ ਯੋਗ ਨਹੀਂ ਹਨ | ਜੇਕਰ ਪਰਿਵਾਰ ਦੀ ਸਾਲਾਨਾ ਆਮਦਨ 12 ਲੱਖ ਤੋਂ ਵੱਧ ਹੈ ਜਾਂ ਪਰਿਵਾਰ ਦਾ ਕੋਈ ਮੈਂਬਰ ਪੱਕਾ ਸਰਕਾਰੀ ਕਰਮਚਾਰੀ ਹੈ ਤਾਂ ਉਹ ਅਪਲਾਈ ਨਹੀਂ ਕਰ ਸਕਦੇ | ਰਜਿਸਟ੍ਰੇਸ਼ਨ ਲਈ ਆਧਾਰ ਅਧਾਰਤ ਈ-ਕੇਵਾਈ ਸੀ ਲਾਜ਼ਮੀ ਹੈ | ਉਮੀਦਵਾਰ ਆਪਣੀ ਪਸੰਦ ਦੇ ਸੈਕਟਰ, ਭੂਮਿਕਾ ਅਤੇ ਸਥਾਨ ਅਨੁਸਾਰ ਇੰਟਰਨਸ਼ਿਪ ਲਈ ਅਰਜ਼ੀ ਦੇ ਸਕਦੇ ਹਨ | ਵਧੇਰੇ ਜਾਣਕਾਰੀ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪ ਲਾਈਨ ਨੰਬਰ 9478727217 'ਤੇ ਸੰਪਰਕ ਕਰ ਸਕਦੇ ਹਨ ਜਾਂ ਜਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਕਮਰਾ ਨੰ:217, ਬਲਾਕ -ਬੀ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਜਾਣਕਾਰੀ ਹਾਸਲ ਕਰ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਮੈਮੋਰੀਅਲ ਹਾਈ ਸਕੂਲ ਦਾ ਦਸਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਅੰਮਿ੍ਤ ਸੰਚਾਰ ਕਰਵਾਇਆ
Ad Position 24