09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਰਪੰਚ ਭੁਪਿੰਦਰ ਸਿੰਘ ਚਾਹਲ ਨੇ ਪੰਚਾਇਤ ਮੈਂਬਰਾਂ ਸਮੇਤ ਐੱਸ.ਐੱਚ.ਓ. ਗੁਰਇਕਬਾਲ ਸਿੰਘ ਨਾਲ ਕੀਤੀ ਮੁਲਾਕਾਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਅੱਚਲ ਸਾਹਿਬ, 17 ਅਪ੍ਰੈਲ (ਗੁਰਚਰਨ ਸਿੰਘ)- ਪਿੰਡ ਚਾਹਲ ਕਲਾਂ ਦੇ ਸਰਪੰਚ ਭੁਪਿੰਦਰ ਸਿੰਘ ਚਾਹਲ ਨੇ ਪੰਚਾਇਤ ਮੈਂਬਰਾਂ ਅਤੇ ਮੁਹਤਬਰਾਂ ਸਮੇਤ ਪੁਲਿਸ ਥਾਣਾ ਰੰਗੜ ਨੰਗਲ ਦੇ ਨਵ-ਨਿਯੁਕਤ ਐੱਸ.ਐੱਚ.ਓ. ਸ: ਗੁਰਇਕਬਾਲ ਸਿੰਘ ਨਾਲ ਮੁਲਾਕਾਤ ਕੀਤੀ ਤੇ ਪੰਚਾਇਤ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਕਰਨ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਐੱਸ.ਐੱਚ.ਓ. ਗੁਰਇਕਬਾਲ ਸਿੰਘ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਤੇ ਪੰਚਾਇਤਾਂ ਦਾ ਆਪਸ ਵਿਚ ਤਾਲਮੇਲ ਬਹੁਤ ਹੀ ਜ਼ਰੂਰੀ ਹੈ, ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਥਾਣੇ ਵਿਚ ਪੰਚਾਇਤਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਲਾਕੇ ਵਿਚੋਂ ਨਸ਼ੇ ਦੇ ਕੋਹੜ ਨੂੰ ਖ਼ਤਮ ਕਰਨ ਲਈ ਜਲਦ ਹੀ ਪੰਚਾਂ ਤੇ ਸਰਪੰਚਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਜਾਵੇਗੀ | ਇਸ ਮੌਕੇ ਸਰਪੰਚ ਭੁਪਿੰਦਰ ਸਿੰਘ ਚਾਹਲ ਦੀ ਅਗਵਾਈ ਹੇਠ ਪੰਚਾਇਤ ਮੈਂਬਰਾਂ ਤੇ ਮੁਹਤਬਰਾਂ ਵਲੋਂ ਨਵ-ਨਿਯੁਕਤ ਐੱਸ.ਐੱਚ.ਓ. ਸ: ਗੁਰਇਕਬਾਲ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨੰਬਰਦਾਰ ਮਲਕੀਤ ਸਿੰਘ ਚਾਹਲ, ਪੰਚ ਹੀਰਾ ਚੀਮਾ, ਮੋਹਨ ਲਾਲ, ਸੁਲੱਖਣ ਸਿੰਘ, ਮਨਪ੍ਰੀਤ ਸਿੰਘ, ਸਤਨਾਮ ਸਿੰਘ, ਨਵਜੋਤ ਸਿੰਘ ਬਾਜਵਾ, ਗੁਰਪਿਆਰ ਸਿੰਘ ਚਾਹਲ, ਹਰਪਿਆਰ ਸਿੰਘ ਚਾਹਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਵਿਸਾਖੀ ਮੌਕੇ ਗੱਦੀ ਬਾਬਾ ਕਮਲ ਦਾਸ ਲੇਹਲ ਵਿਖੇ ਖੂਨਦਾਨ ਤੇ ਮੈਡੀਕਲ ਕੈਂਪ ਲਗਾਇਆ <br/>
Ad Position 24